ਸਫ਼ਾਈ ਸੇਵਕ ਦੀ ਤਨਖ਼ਾਹ ''ਚੋਂ ਹਿੱਸਾ ਲੈ ਰਿਹਾ ਸੀ ਨਗਰ ਨਿਗਮ ਸੁਪਰਵਾਈਜ਼ਰ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Thursday, Sep 07, 2023 - 03:03 AM (IST)
ਚੰਡੀਗੜ੍ਹ/ਲੁਧਿਆਣਾ: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ 4 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਾਹ, ਤੁਰੰਤ ਪ੍ਰਭਾਵ ਨਾਲ ਕੀਤਾ ਬਰਖ਼ਾਸਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - Breaking News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖ਼ਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 06.09.2023 ਨੂੰ ਐੱਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - UK ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਧਿਆ ਕਦ, ਮਿਲੀ ਅਹਿਮ ਜ਼ਿੰਮੇਵਾਰੀ
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਦੀਆਂ ਪੁਲਸ ਟੀਮਾਂ ਨੇ ਟਰੈਪ ਲਗਾ ਕੇ ਹੈਬੋਵਾਲ ਇਲਾਕੇ ਤੋਂ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8