ਸਿਆਸੀ ਸਰਗਰਮੀਆਂ 'ਚ ਸ਼ਾਮਲ ਹੋਣ ਵਾਲੇ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਐਕਸ਼ਨ! ਫੇਸਬੁੱਕ ਪੋਸਟ ਵੇਖ ਕੀਤਾ ਸਸਪੈਂਡ

06/03/2024 2:51:32 PM

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣ ਦੇ ਦੌਰਾਨ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਵਾਲੇ ਨਗਰ ਨਿਗਮ ਮੁਲਾਜ਼ਮਾਂ ਦੇ ਖਿਲਾਫ ਕਮਿਸ਼ਨਰ ਦਾ ਐਕਸ਼ਨ ਲਗਾਤਾਰ ਜਾਰੀ ਹੈ, ਜਿਸ ਦੇ ਤਹਿਤ ਬਿਲਡਿੰਗ ਇੰਸਪੈਕਟਰ ਦੇ ਬਾਅਦ ਇਕ ਸਫਾਈ ਕਰਮਚਾਰੀ ਸਸਪੈਂਡ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਖ਼ੂਨ ਹੋਇਆ ਪਾਣੀ! ਮਾਂ ਨੇ 4 ਮਾਸੂਮ ਬੱਚਿਆਂ ਨਾਲ ਜੋ ਕੀਤਾ ਜਾਣ ਰਹਿ ਜਾਓਗੇ ਦੰਗ

ਜ਼ਿਕਰਯੋਗ ਹੈ ਕਿ ਕਮਿਸ਼ਨਰ ਨੇ ਪਹਿਲਾਂ ਚੋਣ ਕਮਿਸ਼ਨ ਕੋਲ ਪੁੱਜੀ ਸ਼ਿਕਾਇਤ ਦੇ ਆਧਾਰ ’ਤੇ ਜ਼ੋਨ ਬੀ ਦੇ ਬਿਲਡਿੰਗ ਇੰਸਪੈਕਟਰ ਰਣਧੀਰ ਸਿੰਘ ਨੂੰ ਇਕ ਸਿਆਸੀ ਪਾਰਟੀ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਨੂੰ ਸਨਮਾਨਿਤ ਕਰਨ ਲਈ ਬੁਲਾਈ ਗਈ ਮੀਟਿੰਗ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਸਸਪੈਂਡ ਕੀਤਾ ਗਿਆ ਹੈ। ਹੁਣ ਇਸ ਤਰ੍ਹਾਂ ਦਾ ਹੀ ਇਕ ਮਾਮਲਾ ਜ਼ੋਨ ਸੀ ਦੇ ਇਕ ਸਫਾਈ ਕਰਮਚਾਰੀ ਦੀਪਕ ਨੂੰ ਲੈ ਕੇ ਸਾਹਮਣਾ ਆਇਆ ਹੈ। ਇਸ ਸਫਾਈ ਕਰਮਚਾਰੀ ਦੇ ਖਿਲਾਫ ਕੀਤੀ ਗਈ ਸ਼ਿਕਾਇਤ ਵਿਚ ਸਿਆਸੀ ਪਾਰਟੀ ਦੀ ਰੈਲੀ ਵਿਚ ਸ਼ਾਮਲ ਹੋਣ ਦੇ ਨਾਲ ਹੀ ਲੋਕਸਭਾ ਚੋਣ ਦੇ ਦੌਰਾਨ ਪੋਲਿੰਗ ਬੂਥ ’ਤੇ ਮੌਜੂਦ ਹੋਣ ਦੀ ਸ਼ਿਕਾਇਤ ਹੋਈ ਹੈ, ਜਿਸ ਦੀ ਫੋਟੋ ਅਤੇ ਫੇਸਬੁਕ ਪੋਸਟ ਦੇ ਮੱਦੇਨਜ਼ਰ ਕਮਿਸ਼ਨਰ ਵੱਲੋਂ ਉਕਤ ਸਫਾਈ ਕਰਮਚਾਰੀ ਨੂੰ ਕੋਡ ਆਫ ਕੰਡਕਟ ਦੇ ਉਲੰਘਣ ਦੇ ਦੋਸ਼ ’ਚ ਸਸਪੈਂਡ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News