ਸ਼ੇਰੋਂ ਰਜਵਾਹੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Sunday, Sep 01, 2019 - 04:56 PM (IST)

ਚੀਮਾ ਮੰਡੀ (ਬੇਦੀ) - ਥਾਣਾ ਚੀਮਾ ਮੰਡੀ ਦੀ ਪੁਲਸ ਨੇ ਸ਼ੇਰੋਂ ਰਜਵਾਹੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਘਟਨਾ ਸਥਾਨ ’ਤੇ ਪਹੁੰਚੇ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਸਹਾਰਾ ਕਲੱਬ ਚੀਮਾ ਦੇ ਪ੍ਰਧਾਨ ਜਸਵਿੰਦਰ ਸ਼ਰਮਾ ਨੇ ਉਨ੍ਹਾਂ ਨੂੰ ਚੀਮਾ ਮੰਡੀ ’ਚੋਂ ਲੰਘਦੇ ਸ਼ੇਰੋਂ ਰਜਵਾਹੇ ’ਚੋਂ ਸੰਤ ਅਤਰ ਸਿੰਘ ਪਬਲਿਕ ਸਕੂਲ ਨੇੜੇ ਕਿਸੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਸੰਗਰੂਰ ਰੱਖਵਾ ਦਿੱਤਾ। ਪੁਲਸ ਨੇ ਦੱਸਿਆ ਕਿ ਲਾਸ਼ ਦੀ ਸ਼ਨਾਖਤ ਹੋਣ ਮਗਰੋਂ ਹੀ ਕੋਈ ਕਾਰਵਾਈ ਕੀਤੀ ਜਾਵੇਗੀ।