ਪਠਾਨਕੋਟ : ਨਹਿਰ ''ਚ ਸ਼ੱਕੀ ਬੋਰੀ ਦੇਖ ਦਹਿਲੇ ਲੋਕ, ਜਦੋਂ ਖੋਲ੍ਹ ਕੇ ਦੇਖੀ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
Monday, Sep 16, 2024 - 07:02 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਪੁਲਸ ਸਟੇਸ਼ਨ ਬਰਿਆਰ ਚੌਕੀ ਅਧੀਨ ਆਉਂਦੇ ਪਿੰਡ ਰਣਜੀਤ ਬਾਗ ਨੇੜੇ ਰਜਵਾਹੇ ਵਿਚੋਂ ਇਕ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਲਾਸ਼ ਬੋਰੀ ਵਿਚ ਬੰਨ੍ਹੀ ਹੋਈ ਮਿਲਣ ਕਾਰਨ ਇਲਾਕੇ ਅੰਦਰ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ (18) ਪੁੱਤਰ ਰਮੇਸ਼ ਲਾਲ ਵਾਸੀ ਦਾਖਲਾ ਵਜੋਂ ਹੋਈ ਹੈ। ਰੋਹਿਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਸੰਬੰਧਤ ਵਿਭਾਗ ਦੇ ਕਰਮਚਾਰੀ ਜਦੋਂ ਇਸ ਰਜਵਾਹੇ ਦੀ ਜਾਂਚ ਕਰਨ ਲਈ ਪਹੁੰਚੇ ਤਾਂ ਇਕ ਬੋਰੀ ਜਦੋਂ ਸ਼ੱਕੀ ਹਾਲਾਤ ਵਿਚ ਵੇਖੀ ਗਈ ਤਾਂ ਉਨ੍ਹਾਂ ਇਸ ਸਬੰਧੀ ਆਲੇ-ਦੁਆਲੇ ਦੇ ਲੋਕਾਂ ਨੂੰ ਦੱਸਿਆ ਜਦੋਂ ਲੋਕ ਪਹੁੰਚੇ ਤਾਂ ਇਸ ਬੋਰੀ ਨੂੰ ਖੋਲ੍ਹ ਕੇ ਵੇਖਿਆ ਤਾਂ ਬੋਰੀ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ ਚਾਰ ਲੋਕਾਂ ਦੀ ਮੌਤ, ਸੜਕ 'ਤੇ ਵਿਛ ਗਈਆਂ ਲਾਸ਼ਾਂ
ਇਸ ਸਬੰਧੀ ਜਦੋਂ ਕੁਝ ਨੌਜਵਾਨਾਂ ਨੂੰ ਮ੍ਰਿਤਕ ਦੀ ਪਛਾਣ ਕੀਤੀ ਤਾਂ ਤੁਰੰਤ ਉਕਤ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਨੇ ਮੌਕੇ ਤੇ ਪਹੁੰਚ ਕੇ ਜਦੋਂ ਲਾਸ਼ ਵੇਖੀ ਤਾਂ ਪਰਿਵਾਰ ਵਿਚ ਕੋਹਰਾਮ ਮਚ ਗਿਆ। ਪਰਿਵਾਰ ਨੌਜਵਾਨ ਪੁੱਤ ਦੇ ਕਤਲ ਦਾ ਖਦਸ਼ਾ ਪ੍ਰਗਟਾਇਆ ਹੈ। ਉਧਰ ਇਸ ਸਬੰਧੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਦੀਨਾਨਗਰ ਸੁਰਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ। ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਨੌਜਵਾਨ ਦੇ ਕੁਝ ਸੱਟਾਂ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ, ਬਾਕੀ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪੁਲਸ ਦਾ ਆਖਣਾ ਹੈ ਮਾਮਲਾ ਕਤਲ ਦਾ ਲੱਗ ਰਿਹਾ ਹੈ। ਫਿਲਹਾਲ ਵੱਖ ਵੱਖ ਪਹਿਲਾਂ ਤੋਂ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਕਰਵਾਇਆ ਗਿਆ ਬੰਦ, ਭਖਿਆ ਮਾਹੌਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8