ਸੁਨਾਮ : ਝਾੜੀਆਂ ’ਚ ਬੁਰੀ ਤਰ੍ਹਾਂ ਨੁਕਸਾਨੀ ਗਈ ਲਾਸ਼ ਦੇਖ ਕੰਬੇ ਲੋਕ, ਫੈਲੀ ਸਨਸਨੀ

Sunday, Mar 28, 2021 - 01:46 PM (IST)

ਸੁਨਾਮ : ਝਾੜੀਆਂ ’ਚ ਬੁਰੀ ਤਰ੍ਹਾਂ ਨੁਕਸਾਨੀ ਗਈ ਲਾਸ਼ ਦੇਖ ਕੰਬੇ ਲੋਕ, ਫੈਲੀ ਸਨਸਨੀ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸਥਾਨਕ ਰਵਿਦਾਸਪੁਰਾ ਟਿੱਬੀ ਦੇ ਨੇੜੇ ਝਾੜੀਆਂ ਵਿਚ ਇਕ ਗਲੀ ਸੜੀ ਲਾਸ਼ ਨੂੰ ਦੇਖ ਕੇ ਇਲਾਕੇ ’ਚ ਸਨਸਨੀ ਫੈਲ ਗਈ। ਉਧਰ ਸੂਚਨਾ ਮਿਲਦਿਆਂ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ’ਚ ਰਖਵਾਇਆ। ਇਸ ਮੌਕੇ ਥਾਣਾ ਮੁਖੀ ਜਤਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ ਸੀ ਕਿ ਇੱਥੇ ਇਕ ਅੱਧ-ਸੜੀ ਗਲੀ ਹੋਈ ਲਾਸ਼ ਪਈ ਹੈ ਜਿਸ ਨੂੰ ਲੈ ਕੇ ਉਹ ਤੁਰੰਤ ਮੌਕੇ ’ਤੇ ਪਹੁੰਚੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ, ਦਰਗਾਹ ਦੇ ਬਾਬੇ ਨੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ

ਥਾਣਾ ਮੁਖੀ ਮੁਤਾਬਕ ਪੁਲਸ ਨੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ ਅਤੇ ਅਜੇ ਤੱਕ ਇਸ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਪੁਲਸ ਮੁਤਾਬਕ ਮ੍ਰਿਤਕ ਦੀ ਉਮਰ ਲਗਪਗ 35 ਸਾਲ ਦੇ ਕਰੀਬ ਲੱਗਦੀ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਚਾਨਕ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਖੇਤਾਂ ’ਚ ਗਏ ਨੌਜਵਾਨ ਨੂੰ ਮੌਤ ਨੇ ਇੰਝ ਪਾਇਆ ਘੇਰਾ


author

Gurminder Singh

Content Editor

Related News