ਲਾਪਤਾ ਨੌਜਵਾਨ ਦੀ ਖ਼ੇਤਾਂ ’ਚੋਂ ਮਿਲੀ ਲਾਸ਼, ਸਰੀਰ ’ਤੇ ਨਜ਼ਰ ਆਏ ਨਿਸ਼ਾਨਾਂ ਨੇ ਖੜ੍ਹੇ ਕੀਤੇ ਕਈ ਸਵਾਲ

Thursday, Apr 15, 2021 - 05:25 PM (IST)

ਲਾਪਤਾ ਨੌਜਵਾਨ ਦੀ ਖ਼ੇਤਾਂ ’ਚੋਂ ਮਿਲੀ ਲਾਸ਼, ਸਰੀਰ ’ਤੇ ਨਜ਼ਰ ਆਏ ਨਿਸ਼ਾਨਾਂ ਨੇ ਖੜ੍ਹੇ ਕੀਤੇ ਕਈ ਸਵਾਲ

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਤੋਂ ਪਿੰਡ ਬਲਿਆਲ ਨੂੰ ਜਾਂਦੀ ਸੜਕ ’ਤੇ ਇਕ ਸ਼ੈਲਰ ਨੇੜਿਓ ਬੀਤੀ ਰਾਤ ਚਰੀ ਦੇ ਖੇਤਾਂ ਚੋਂ ਬੀਤੇ ਇਕ ਦਿਨ ਤੋਂ ਅਚਾਨਕ ਲਾਪਤਾ ਹੋਏ ਇਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਅਤੇ ਕੇਸ ਦੀ ਪੈਰਵੀ ਕਰ ਰਹੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਬਲਿਆਲ ਦੇ ਜਗਤਾਰ ਸਿੰਘ ਪੁੱਤਰ ਮਲਕੀਤ ਸਿੰਘ ਨੇ 14 ਅਪ੍ਰੈਲ 2021 ਦੀ ਸਵੇਰ ਨੂੰ ਪੁਲਸ ਨੂੰ ਸੂਚਨਾ ਦਿੱਤੀ ਕਿ ਉਸ ਦਾ ਭਰਾ ਯਾਦਵਿੰਦਰ ਸਿੰਘ ਉਰਫ ਯਾਦੂ ਜੋ ਕਿ 13 ਅਪ੍ਰੈਲ ਨੂੰ ਘਰੋਂ ਸਕੂਟਰੀ ਲੈ ਕੇ ਗਿਆ ਸੀ ਪਰ ਘਰ ਵਾਪਸ ਨਹੀਂ ਪਰਤਿਆਂ। ਜਿਸ ਤੋਂ ਬਾਅਦ ਪੁਲਸ ਅਤੇ ਪਰਿਵਾਰ ਵੱਲੋਂ ਇਸ ਦੀ ਤਲਾਸ਼ ਸ਼ੁਰੂ ਕੀਤੀ ਗਈ ਤਾਂ ਲਾਪਤਾ ਯਾਦਵਿੰਦਰ ਸਿੰਘ ਦੇ ਪਰਿਵਾਰ ਨੂੰ ਉਸ ਦੀ ਸਕੂਟਰੀ ਬੀਤੀ ਰਾਤ ਬਲਿਆਲ ਰੋਡ ਉਪਰ ਸਥਿਤ ਇਕ ਸ਼ੈਲਰ ਨੇੜੇ ਖੜ੍ਹੀ ਦਿਖਾਈ ਦਿੱਤੀ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਇਸ ਦੀ ਤਲਾਸ਼ ਇਥੇ ਨੇੜਲੇ ਖੇਤਰ ’ਚ ਸ਼ੁਰੂ ਕੀਤੀ ਤਾਂ ਇੱਥੇ ਖੇਤਾਂ ’ਚੋਂ ਪਸ਼ੂਆਂ ਦੇ ਹਰੇ ਚਾਰੇ ਵਾਲੀ ਚਰੀ ’ਚ ਉਕਤ ਦੀ ਲਾਸ਼ ਭੇਤਭਰੀ ਹਾਲਤ ’ਚ ਮਿਲੀ। ਜਿਸ ਨੂੰ ਪਰਿਵਾਰ ਵਾਲਿਆਂ ਨੇ ਹੀ ਉਥੋਂ ਚੁੱਕ ਕੇ ਹਸਪਤਾਲ ਲਿਆਂਦਾ।

ਇਹ ਵੀ ਪੜ੍ਹੋ: 'ਲਵ' ਨੇ 65 ਲੱਖ ਖ਼ਰਚ ਕੇ ਆਸਟ੍ਰੇਲੀਆ ਭੇਜੀ ਪਤਨੀ, ਹੁਣ ਪਤੀ ਨੂੰ ਸੱਦਣ ਦੀ ਬਜਾਏ ਤੋੜਿਆ ਨਾਤਾ

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵਲੋਂ ਲਾਸ਼ ਦੀ ਹਸਪਤਾਲ ਵਿਖੇ ਜਾਂਚ ਕਰਨ ’ਤੇ ਉਸ ਦੀ ਅੱਖ ’ਤੇ ਕਥਿਤ ਤੌਰ ’ਤੇ ਕੁਝ ਨਿਸ਼ਾਨ ਨਜ਼ਰ ਆਏ। ਮ੍ਰਿਤਕ ਯਾਦਵਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਮੁੰਡਾ ਪਿਛਲੇ ਕਾਫੀ ਸਮੇਂ ਤੋਂ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ ਅਤੇ ਉਸ ਦੀ ਮੌਤ ਲਈ ਉਨ੍ਹਾਂ ਨੂੰ ਕਿਸੇ ਉਪਰ ਕੋਈ ਸ਼ੱਕ ਨਹੀਂ, ਜਿਸ ਕਾਰਨ ਮ੍ਰਿਤਕ ਦੇ ਪਿਤਾ ਦੇ ਬਿਆਨਾਂ  ਦੇ ਆਧਾਰ ’ਤੇ 174 ਦੀ ਕਾਰਵਾਈ ਕਰਦਿਆਂ ਪੁਲਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਇਸ ਦੇ ਨਮੂਨੇ ਜਾਂਚ ਲਈ ਮੁਹਾਲੀ ਭੇਜੇ ਜਾਣ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਤਲਵੰਡੀ ਸਾਬੋਂ ਵਿਖੇ ਨਿਹੰਗ ਸਿੰਘਾਂ ਵਲੋਂ ਸਿੱਖ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਵੀਡੀਓ)


author

Shyna

Content Editor

Related News