CM ਮਾਨ ਤੱਕ ਪੁੱਜੀ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ 48 ਤਹਿਸੀਲਦਾਰਾਂ ਦੀ List

Wednesday, Jun 21, 2023 - 03:55 PM (IST)

CM ਮਾਨ ਤੱਕ ਪੁੱਜੀ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ 48 ਤਹਿਸੀਲਦਾਰਾਂ ਦੀ List

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਫੈਲੇ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ੁਰੂ ਕੀਤੀ ਜ਼ੀਰੋ ਟਾਲਰੈਂਸ ਪਾਲਿਸੀ ਦੇ ਪ੍ਰਭਾਵਸ਼ਾਲੀ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਡਾਇਰੈਕਟਰ ਵਿਜੀਲੈਂਸ ਪੰਜਾਬ ਵਰਿੰਦਰ ਕੁਮਾਰ ਵੱਲੋਂ ਪ੍ਰਮੁੱਖ ਸਕੱਤਰ ਪੰਜਾਬ ਨੂੰ ਸੂਬੇ ਦੀਆਂ ਤਹਿਸੀਲਾਂ 'ਚ ਤਾਇਨਾਤ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਨਾਵਾਂ ਦੀ ਲਿਸਟ ਭੇਜਣ ਤੋਂ ਬਾਅਦ ਹਫੜਾ-ਦਫੜੀ ਮਚ ਗਈ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਫੜ੍ਹਿਆ, ਕੇਸ ਹੱਲ ਕਰਨ ਲਈ ਮੰਗ ਰਿਹਾ ਸੀ ਪੈਸੇ

ਇਸ ਲਿਸਟ 'ਚ ਉਨ੍ਹਾਂ ਲੋਕਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਅਧਿਕਾਰੀਆਂ ਨੇ ਰਿਸ਼ਵਤ ਹੀ ਰਕਮ ਵਸੂਲਣ ਲਈ ਅੱਗੇ ਰੱਖਿਆ ਹੋਇਆ ਹੈ। ਵਿਜੀਲੈਂਸ ਵੱਲੋਂ ਸਰਕਾਰ ਨੂੰ ਭੇਜੀ ਲਿਸਟ 'ਚ ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ 6 ਸਬ ਰਜਿਸਟਰਾਰ ਅਤੇ ਉਨ੍ਹਾਂ ਦੇ ਦਲਾਲਾਂ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ ਹੁਣ 15 ਰੁਪਏ 'ਚ ਮਿਲੇਗਾ ਢਿੱਡ ਭਰ ਕੇ ਖਾਣਾ

ਜ਼ਿਲ੍ਹਾ ਮੁਕਤਸਰ ਸਾਹਿਬ ਦੇ ਮਲੋਟ ਦੇ ਨਾਇਬ ਤਹਿਸੀਲਦਾਰ, ਬਠਿੰਡਾ 'ਚ ਤਾਇਨਾਤ 3 ਤਹਿਸੀਲਦਾਰ, ਗੁਰਦਾਸਪੁਰ 'ਚ ਤਾਇਨਾਤ 2 ਤਹਿਸੀਲਦਾਰ ਅਤੇ ਬਾਕੀ ਸ਼ਹਿਰਾਂ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਨਾਂ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਭ੍ਰਿਸ਼ਟ ਅਧਿਕਾਰੀ ਖ਼ੁਦ ਨੂੰ ਬਚਾਉਣ ਲਈ ਆਪਣੇ ਸਿਆਸੀ ਆਕਾਵਾਂ ਦੀ ਸ਼ਰਨ 'ਚ ਪਹੁੰਚਣਾ ਸ਼ੁਰੂ ਹੋ ਗਏ ਹਨ। ਖ਼ਾਸ ਕਰਕੇ ਜਿਨ੍ਹਾਂ ਨੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਧੜਾਧੜ ਬਿਨਾ ਐੱਨ. ਓ. ਸੀ. ਦੇ ਰਜਿਸਟਰੀਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News