ਭ੍ਰਿਸ਼ਟਾਚਾਰ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ : ਬੈਂਸ ਭਰਾ
Sunday, Apr 08, 2018 - 09:09 AM (IST)
ਅੰਮ੍ਰਿਤਸਰ (ਸਰਬਜੀਤ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ (ਵਿਧਾਇਕਾਂ) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਰੈਲੀ ਕੀਤੀ, ਜਿਸ ਵਿਚ ਗੁਰਜੋਤ ਸਿੰਘ ਖਾਲਸਾ ਨੇ ਬੈਂਸ ਭਰਾਵਾਂ ਦੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਸ ਨਾਲ 'ਆਪ' ਨੂੰ ਵੱਡਾ ਝਟਕਾ ਲੱਗਾ। ਰੈਲੀ ਨੂੰ ਸੰਬੋਧਨ ਕਰਦਿਆਂ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਲੋਕ ਇਨਸਾਫ ਪਾਰਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਨੈਤਿਕ ਕਦਰਾਂ-ਕੀਮਤਾਂ ਤੇ ਪ੍ਰੰਪਰਾਵਾਂ ਦਾ ਘਾਣ ਕਰਨ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ, ਜਿਸ ਦਾ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕਬਜ਼ਾ ਹੈ।
