ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਿੰਗਲਾ ਨੂੰ ਨਹੀਂ ਮਿਲੀ ਰਾਹਤ

07/04/2022 6:05:00 PM

ਚੰਡੀਗੜ੍ਹ (ਹਾਂਡਾ) : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਆਖਿਆ ਹੈ ਕਿ ਸਰਕਾਰ ਦਾ ਰੁਖ ਸਪੱਸ਼ਟ ਨਹੀਂ ਹੈ। ਅਦਾਲਤ ਨੇ ਰਿਸ਼ਵਤ ਨੂੰ ਲੈ ਕੇ ਫੋਨ ’ਤੇ ਹੋਈ ਗੱਲਬਾਤ ਨੂੰ ਟ੍ਰਾਂਸਲੇਸ਼ਨ ਕਰਵਾਉਣ ਨੂੰ ਕਿਹਾ ਹੈ। ਇਸ ਮਾਮਲੇ ’ਚ ਅਦਾਲਤ ਵਿਚ ਅਗਲੀ ਸੁਣਵਾਈ 6 ਜੁਲਾਈ ਨੂੰ ਰੱਖੀ ਗਈ ਹੈ। 

ਦੱਸਣਯੋਗ ਹੈ ਕਿ ਅਦਾਲਤ ਵਿਚ ਦਾਇਰ ਕੀਤੀ ਪਟੀਸ਼ਨ ਵਿਚ ਸਿੰਗਲਾ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਕੋਲੋਂ ਨਾ ਕੋਈ ਪੈਸਾ ਬਰਾਮਦ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਜ਼ੁਰਮ ਕਬੂਲ ਕੀਤਾ ਹੈ। ਸਿੰਗਲਾ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ ਜਿਸ ’ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਜਿਸ ’ਤੇ ਅੱਜ ਅਦਾਲਤ ਨੇ ਆਖਿਆ ਕਿ ਸਰਕਾਰ ਦਾ ਰੁਖ ਸਪੱਸ਼ਟ ਨਹੀਂ ਹੈ। ਅਦਾਲਤ ਨੇ ਰਿਸ਼ਵਤ ਨੂੰ ਲੈ ਕੇ ਫੋਨ ’ਤੇ ਹੋਈ ਗੱਲਬਾਤ ਨੂੰ ਟ੍ਰਾਂਸਲੇਸ਼ਨ ਕਰਵਾਉਣ ਨੂੰ ਕਿਹਾ ਹੈ। 


Gurminder Singh

Content Editor

Related News