ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
Wednesday, Sep 02, 2026 - 04:35 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਦੇ ਤਹਿਸੀਲ ਦਫ਼ਤਰਾਂ 'ਚ ਭ੍ਰਿਸ਼ਟਾਚਾਰ ਅਤੇ ਨੋਟਾਂ ਦੀ ਅਖੌਤੀ ਖੇਡ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਥੇ ਰਜਿਸਟਰੀ ਕਰਵਾਉਣ ਦੇ ਨਾਂ 'ਤੇ ਪੈਸਿਆਂ ਦੇ ਲੈਣ-ਦੇਣ ਦੇ ਗੰਭੀਰ ਇਲਜ਼ਾਮ ਲੱਗੇ ਹਨ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਧਮਾਕਾ! 'ਆਪ' ਨੂੰ ਛੱਡ ਕੇ ਭਾਜਪਾ 'ਚ ਸ਼ਾਮਲ ਹੋਇਆ ਵੱਡਾ ਆਗੂ

ਇਸ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਇਕ ਦਰਜਾ 4 ਦਾ ਸਰਕਾਰੀ ਕਰਮਚਾਰੀ 500-500 ਰੁਪਏ ਦੇ ਨੋਟ ਲੈਂਦਾ ਹੋਇਆ ਕੈਮਰੇ 'ਚ ਕੈਦ ਹੋਇਆ ਹੈ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਤਹਿਸੀਲ ਦਫ਼ਤਰ ਦੇ ਅੰਦਰ ਚੱਲ ਰਹੇ ਇਸ ਪੈਸਿਆਂ ਦੇ ਕਥਿਤ ਲੈਣ-ਦੇਣ ਦੇ ਮਾਮਲੇ ਨੇ ਮੁਲਾਜ਼ਮਾਂ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
