ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਪਾਠ-ਪੁਸਤਕਾਂ ਦੀ ਛਪਾਈ ’ਚ ਭ੍ਰਿਸ਼ਟਾਚਾਰ ਦਾ ਬੋਲਬਾਲਾ, ਜਾਂਚ ਦੀ ਕੀਤੀ ਮੰਗ

01/25/2024 9:29:30 AM

ਜਲੰਧਰ/ਚੰਡੀਗੜ੍ਹ (ਵਿਸ਼ੇਸ਼) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ-ਪੱਖੀ ਤੇ ਭ੍ਰਿਸ਼ਟਾਚਾਰ-ਮੁਕਤ ਨੀਤੀਆਂ ਦੀ ਖੁੱਲ੍ਹੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖਿਆ ਬੋਰਡ ਦੇ ਅਧਿਕਾਰੀਆਂ ਵਲੋਂ ਸਰਕਾਰੀ ਸਕੂਲਾਂ ਦੀਆਂ ਪਾਠ-ਪੁਸਤਕਾਂ ਦੀ ਛਪਾਈ ਦਾ ਕੰਮ ਪੰਜਾਬ ਦੇ ਪ੍ਰਿੰਟਰਸ ਨੂੰ ਘੱਟ ਦੇ ਕੇ ਹੋਰ ਸੂਬਿਆਂ ਦੇ ਪ੍ਰਿੰਟਰਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਕੰਮ ’ਚ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ।

ਇਹ ਵੀ ਪੜ੍ਹੋ :   ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਹੁਣ ਇੱਕੋ ਟ੍ਰੇਨ 'ਚ  ਕਰ ਸਕੋਗੇ ਵੈਸ਼ਨੋ ਦੇਵੀ ਅਤੇ ਰਾਮ ਮੰਦਰ ਦੇ ਦਰਸ਼ਨ, ਜਾਣੋ ਸ਼ਡਿਊਲ

ਸੂਬੇ ਦੇ ਪ੍ਰਿੰਟਰਸ ਦਾ ਮੰਨਣਾ ਹੈ ਕਿ ਚਾਲੂ ਮਾਲੀ ਸਾਲ ਦੌਰਾਨ ਪਾਠ-ਪੁਸਤਕਾਂ ਦੀ ਛਪਾਈ ਦਾ ਜ਼ਿਆਦਾਤਰ ਕੰਮ ਯੂ. ਪੀ., ਹਰਿਆਣਾ ਤੇ ਹੋਰ ਸੂਬਿਆਂ ਦੇ ਪ੍ਰਿੰਟਰਸ ਦੇ ਹਵਾਲੇ ਕਰ ਦਿੱਤਾ ਗਿਆ, ਜਦੋਂਕਿ ਸੂਬੇ ਦੇ ਪ੍ਰਿੰਟਰਸ ਨੇ ਸਿੱਖਿਆ ਬੋਰਡ ਦੇ ਅਧਿਕਾਰੀਆਂ ਸਾਹਮਣੇ ਆਪਣਾ ਪੱਖ ਰੱਖਦੇ ਹੋਏ ਇਹ ਕੰਮ ਸੂਬੇ ਦੇ ਪ੍ਰਿੰਟਰਸ ਨੂੰ ਦੇਣ ਦੀ ਗੱਲ ਕਹੀ ਸੀ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ’ਤੇ ਇਹ ਦੋਸ਼ ਵੀ ਲੱਗਾ ਹੈ ਕਿ ਪਹਿਲਾਂ ਤਾਂ ਉਹ ਕੰਮ ਜਾਣ-ਬੁੱਝ ਕੇ ਦੇਰੀ ਨਾਲ ਸ਼ੁਰੂ ਕਰਦੇ ਹਨ ਅਤੇ ਫਿਰ ਸਮੇਂ ’ਤੇ ਕਿਤਾਬਾਂ ਮੁਹੱਈਆ ਕਰਵਾਉਣ ਦੇ ਬਹਾਨੇ ਸਾਰੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਦੂਜੇ ਸੂਬਿਆਂ ਦੇ ਪ੍ਰਿੰਟਰਸ ਦੇ ਹਵਾਲੇ ਕੰਮ ਸੌਂਪ ਦਿੱਤਾ ਜਾਂਦਾ ਹੈ। ਇਸ ਵਿਚ ਸਿੱਖਿਆ ਬੋਰਡ ਦੇ ਅਧਿਕਾਰੀਆਂ ’ਤੇ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗ ਰਹੇ ਹਨ।

ਇਹ ਵੀ ਪੜ੍ਹੋ :   ਅੰਬਾਨੀ ਤੋਂ ਲੈ ਕੇ ਅਡਾਨੀ ਤੱਕ ਜਾਣੋ ਕਿਹੜੇ ਕਾਰੋਬਾਰੀ ਨੇ 'ਰਾਮ ਮੰਦਰ' ਲਈ ਦਿੱਤੀ ਕਿੰਨੀ ਦਾਨ ਭੇਟਾ

ਪੰਜਾਬ ਦੇ ਪ੍ਰਿੰਟਰਸ ਦਾ ਕਹਿਣਾ ਹੈ ਕਿ ਰੀਲ ਫੈਡ ਮਸ਼ੀਨ ਦੀ ਛਪਾਈ ਲਈ ਫਿਕਸ ਸਾਈਜ਼ 578 ਐੱਮ. ਐੱਮ. ਹੈ, ਜਦੋਂਕਿ ਇਸ ਤੋਂ ਘੱਟ ਐੱਮ. ਐੱਮ. ਦੀਆਂ ਮਸ਼ੀਨਾਂ ’ਤੇ ਕੰਮ ਅਲਾਟ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਲੱਖਾਂ ਰੁਪਏ ਦਾ ਕਾਗਜ਼ ਉਨ੍ਹਾਂ ਪ੍ਰਿੰਟਿੰਗ ਪ੍ਰੈੱਸਾਂ ਨੂੰ ਜਿਨ੍ਹਾਂ ਕੋਲ ਛੋਟੇ ਕੱਟ ਦੀਆਂ ਮਸ਼ੀਨਾਂ ਹਨ, ਨੂੰ ਵਾਧੂ ਜਾਰੀ ਹੋ ਜਾਂਦਾ ਹੈ ਜਿਸ ਨਾਲ ਸਰਕਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੁੰਦਾ ਹੈ।

ਇਸ ਸਬੰਧੀ ਬੋਰਡ ਨੂੰ ਲਿਖਤੀ ਸ਼ਿਕਾਇਤ ਤੇ ਐਫੀਡੇਵਿਟ ਵੀ ਦਿੱਤਾ ਗਿਆ ਹੈ। ਮਾਮਲੇ ਦੀ ਸਾਰੀ ਜਾਣਕਾਰੀ ਸਿੱਖਿਆ ਮੰਤਰੀ, ਪੰਜਾਬ ਵਿਜੀਲੈਂਸ ਬਿਊਰੋ, ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ, ਸਿੱਖਿਆ ਬੋਰਡ ਦੇ ਚੇਅਰਪਰਸਨ ਤੇ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੀ ਗਈ ਹੈ। ਬੋਰਡ ਦੇ ਚੇਅਰਪਰਸਨ ਦੀ ਇਨ੍ਹਾਂ ਅਧਿਕਾਰੀਆਂ ਨੂੰ ਸਰਪ੍ਰਸਤੀ ਹਾਸਲ ਹੈ, ਜਿਸ ਕਾਰਨ ਇਹ ਅਧਿਕਾਰੀ ਇਸ ਸਬੰਧੀ ਮਿਲੀਆਂ ਸ਼ਿਕਾਇਤਾਂ ਨੂੰ ਅੱਖੋਂ-ਪਰੋਖੇ ਕਰਦੇ ਹੋਏ ਆਪਣੇ ਚਹੇਤਿਆਂ ਨੂੰ ਨਿਯਮਾਂ ਵਿਰੁੱਧ ਕੰਮ ਦੇ ਰਹੇ ਹਨ।

ਸੂਬੇ ਦੇ ਪ੍ਰਿੰਟਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ :   Bank Holidays: ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ ਬੈਂਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News