ਘਰ ਦੇ ਬਾਹਰ ਕੌਂਸਰ ''ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਭਿਆਨਕ ਬਣੇ ਹਾਲਾਤ
Friday, Apr 25, 2025 - 04:13 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਮੌਜੂਦਾ ਐੱਮਸੀ ’ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਤਿੰਨ ਅਣਪਛਾਤੇ ਨੌਜਵਾਨਾਂ ਖ਼ਿਲਾਫ 109, 3 (5) ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਪਿਲ ਕੁਮਾਰ ਪੁੱਤਰ ਸਤੀਸ਼ ਕੁਮਾਰ ਵਾਸੀ ਨਿਊ ਨਾਨਕ ਪੁਰਾ ਗਲੀ ਨੰਬਰ 6, ਬਸਤੀ ਕੰਬੋਜ ਨਗਰ ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ ਉਹ ਵਾਰਡ ਨੰਬਰ 6 ਫਿਰੋਜ਼ਪੁਰ ਸ਼ਹਿਰ ਦਾ ਮੌਜੂਦਾ ਐੱਮਸੀ ਹੈ ਅਤੇ ਮਿਤੀ 23 ਅਪ੍ਰੈਲ 2025 ਨੂੰ ਕਰੀਬ 8.45 ਪੀਐੱਮ ’ਤੇ ਆਪਣੇ ਕਰਿਆਨੇ ਵਾਲੀ ਦੁਕਾਨ ਦੇ ਬਾਹਰ ਬੈਠਾ ਸੀ।
ਉਕਤ ਨੇ ਦੱਸਿਆ ਕਿ ਇਸ ਦੌਰਾਨ ਇਕ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ’ਤੇ ਤਿੰਨ ਨੌਜਵਾਨ ਆਏ ਅਤੇ ਮੋਟਰਸਾਈਕਲ ਮਗਰ ਬੈਠੇ ਦੋ ਨੌਜਵਾਨਾਂ ਨੇ ਮਾਰ ਦੇਣ ਦੀ ਨੀਅਤ ਨਾਲ ਸਿੱਧੇ ਫਾਇਰ ਉਸ ਵੱਲ ਕੀਤੇ। ਇਸ ਵਾਰਦਾਤ ਵਿਚ ਉਸ ਦਾ ਵਾਲ-ਵਾਲ ਬਚਾਅ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।