ਭਦੌੜ ਦੇ ਕੌਂਸਲਰ ਦੀ ਸ਼ਰਮਨਾਕ ਕਰਤੂਤ, ਦੋਸਤ ਦੀ ਨਾਬਾਲਗ ਧੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ

Wednesday, Dec 28, 2022 - 02:26 PM (IST)

ਭਦੌੜ ਦੇ ਕੌਂਸਲਰ ਦੀ ਸ਼ਰਮਨਾਕ ਕਰਤੂਤ, ਦੋਸਤ ਦੀ ਨਾਬਾਲਗ ਧੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ

ਭਦੌੜ (ਧਰਮਿੰਦਰ ਧਾਲੀਵਾਲ) : ਬਰਨਾਲਾ ਦੇ ਸਬ-ਡਵੀਜ਼ਨ ਤਪਾ ਮੰਡੀ ਦੇ ਭਦੌੜ 'ਚ ਇਕ ਵਿਅਕਤੀ ਵੱਲੋਂ ਆਪਣੇ ਦੋਸਤ ਦੀ 17 ਸਾਲਾ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੇ ਚੱਲਦਿਆਂ ਪੀੜਤ ਕੁੜੀ ਦੇ ਪਿਤਾ ਨੇ ਜਬਰ-ਜ਼ਿਨਾਹ ਸਬੰਧੀ ਪੁਲਸ ਨੂੰ ਦਰਖ਼ਾਸਤ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਪੀੜਤ ਕੁੜੀ ਦਾ ਮੈਡੀਕਲ ਕਰਵਾ ਕੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਭਦੌੜ ਦੇ ਐੱਸ. ਐੱਚ. ਓ. ਸੁਖਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਦੋਸ਼ੀ ਪੀੜਤ ਕੁੜੀ ਦੇ ਪਿਤਾ ਦਾ ਦੋਸਤ ਸੀ। ਜਾਣਕਾਰੀ ਮੁਤਾਬਕ ਜਦੋਂ ਪੀੜਤ ਕੁੜੀ ਦਾ ਪਿਤਾ ਕੰਬਾਇਨ ਦਾ ਕੰਮ ਕਰਨ ਲਈ ਬਿਹਾਰ ਗਿਆ ਹੋਇਆ ਸੀ ਤਾਂ ਪਿੱਛੋਂ ਉਸ ਦੇ ਦੋਸਤ ਵੱਲੋਂ ਉਸਦੀ ਨਾਬਾਲਗ ਧੀ ਦਾ ਜਬਰ-ਜ਼ਿਨਾਹ ਕੀਤਾ ਗਿਆ। ਬੀਤੇ ਦਿਨੀਂ ਜਦੋਂ ਕੁੜੀ ਦਾ ਪਿਤਾ ਘਰ ਵਾਪਸ ਆਇਆ ਤਾਂ ਕੁੜੀ ਨੇ ਆਪਣੇ ਨਾਲ ਹੋਈ ਦਰਿੰਦਗੀ ਬਾਰੇ ਆਪਣੇ ਪਿਤਾ ਨੂੰ ਦੱਸਿਆ।

ਇਹ ਵੀ ਪੜ੍ਹੋ- ਸੰਗਰੂਰ ਦੇ ਪਿੰਡ ਫਲੇੜਾ ਦੀ ਪੰਚਾਇਤ ਨੇ ਪਾਸ ਕੀਤਾ ਅਨੋਖਾ ਮਤਾ, ਸੁਣ ਤੁਸੀਂ ਵੀ ਕਰੋਗੇ ਸ਼ਲਾਘਾ

ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲਸ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ। ਜਿਸ ਤਹਿਤ ਕਾਰਵਾਈ ਕਰਦਿਆਂ ਭਦੌੜ ਪੁਲਸ ਨੇ ਪੀੜਤ ਕੁੜੀ ਦਾ ਮੈਡੀਕਲ ਕਰਵਾ ਕੇ ਲਾਭ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਭਦੌੜ ਖ਼ਿਲਾਫ਼ POSCO ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤੇ ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਹ ਸ਼ਰਮਨਾਕ ਕਾਰਾ ਕਰਨ ਵਾਲਾ ਵਿਅਕਤੀ ਭਦੌੜ ਨਗਰ ਕੌਂਸਲ ਦਾ ਮੌਜੂਦਾ ਕੌਂਸਲਰ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕ ਕਹਿ ਰਹੇ ਹਨ ਕਿ ਇਕ ਜ਼ਿੰਮੇਵਾਰ ਕੌਂਸਲਰ ਵੱਲੋਂ ਅਜਿਹਾ ਕਰਨਾ ਆਪਣੇ ਆਪ 'ਚ ਮੰਦਭਾਗਾ ਹੈ। 

ਇਹ ਵੀ ਪੜ੍ਹੋ- ਮੌੜ ਮੰਡੀ ਅੰਦਰ 20 ਸਾਲ ਤੋਂ ਸਰਗਰਮ ਭੂ-ਮਾਫ਼ੀਆ ਸਰਕਾਰ ਨੂੰ ਲਾ ਚੁੱਕੈ ਕਰੋੜਾਂ ਦਾ ਚੂਨਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News