ਲੁਧਿਆਣਾ ਵਿਖੇ ਕਾਂਗਰਸ ਨੂੰ ਝਟਕਾ, ਕੌਂਸਲਰ ਰਾਜੂ ਥਾਪਰ ਸਾਥੀਆਂ ਸਣੇ ''ਆਪ'' ''ਚ ਹੋਏ ਸ਼ਾਮਲ
Saturday, Feb 04, 2023 - 05:23 PM (IST)
ਲੁਧਿਆਣਾ (ਹਿਤੇਸ਼,ਵਿੱਕੀ)- ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਸ਼ਨੀਵਾਰ ਨੂੰ ਕਾਂਗਰਸੀ ਕੌਂਸਲਰ ਰਾਜੂ ਥਾਪਰ ਅਤੇ ਬਲਜਿੰਦਰ ਸੰਧੂ ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਆਮ ਆਦਮੀ ਪਾਰਟੀ ਸ. ਪਾਰਟੀ ਇੰਚਾਰਜ ਜਰਨੈਲ ਸਿੰਘ, ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ, ਮਾਲਵਿੰਦਰ ਸਿੰਘ ਕੰਗ, ਚੇਅਰਮੈਨ ਅਮਨਦੀਪ ਮੋਹੀ ਸਮੇਤ ਵਿਧਾਇਕ ਅਸ਼ੋਕ ਪਰਾਸ਼ਰ, ਗੁਰਪ੍ਰੀਤ ਗੋਗੀ, ਹਰਦੀਪ ਮੁੰਡੀਆ, ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਮੱਕੜ ਨੇ ਸਵਾਗਤ ਕੀਤਾ।
ਇਹ ਵੀ ਪੜ੍ਹੋ : ਜਲੰਧਰ ਦੌਰੇ 'ਤੇ CM ਭਗਵੰਤ ਮਾਨ, ਕਿਹਾ-ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮੰਗਣ ਵਾਲੇ ਨਹੀਂ ਨੌਕਰੀ ਦੇਣ ਵਾਲੇ ਬਣਾਵਾਂਗੇ
ਇਸ ਦੌਰਾਨ ਉਪਕਾਰ ਨਗਰ ਦੁਸਹਿਰਾ ਕਮੇਟੀ ਦੇ ਪ੍ਰਧਾਨ ਚਰਨਜੀਤ ਚੰਨੀ, ਅੱਤਵਾਦ ਵਿਰੋਧੀ ਫਰੰਟ ਦੇ ਮਨਿੰਦਰਜੀਤ ਬਿੱਟਾ ਦੇ ਕਰੀਬੀ ਅਨਿਲ ਸ਼ਰਮਾ ਵੀ 'ਆਪ' 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਕਾਲੀ ਆਗੂ ਮਨਪ੍ਰੀਤ ਬੰਟੀ ਅਤੇ ਸਾਬਕਾ ਕੌਂਸਲਰ ਹਰਪ੍ਰੀਤ ਬੇਦੀ ਦੇ ਬੇਟੇ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਇਹ ਮੌਜੂਦਾ ਅਤੇ ਸਾਬਕਾ ਕੌਂਸਲਰ ਵੀ ਹੋ ਚੁੱਕੇ ਨੇ 'ਆਪ' 'ਚ ਸ਼ਾਮਲ
ਇਸ ਤੋਂ ਪਹਿਲਾਂ ਕਾਂਗਰਸੀ ਕੌਂਸਲਰ ਅੰਮ੍ਰਿਤਵਰਸ਼ ਰਾਮਪਾਲ, ਮਨਿੰਦਰ ਘੁੰਮਣ, ਸਾਬਕਾ ਕੌਂਸਲਰ ਤਨਵੀਰ ਧਾਲੀਵਾਲ, ਕਪਿਲ ਸੋਨੂੰ, ਸਤਵਿੰਦਰ ਜਵੱਦੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ :ਜਲੰਧਰ: 6 ਦਿਨ ਲੁੱਟਾਂਖੋਹਾਂ, ਸਿਰਫ਼ ਛੱਡਿਆ ਵੀਰਵਾਰ ਦਾ ਦਿਨ, ਲੁਟੇਰਿਆਂ ਦੇ ਤਰੀਕੇ ਨੂੰ ਜਾਣ ਪੁਲਸ ਵੀ ਹੋਈ ਹੈਰਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।