ਪੰਜਾਬ ''ਚ ਫੜ੍ਹੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
Tuesday, Jul 14, 2026 - 04:44 PM (IST)
ਅੰਮ੍ਰਿਤਸਰ (ਵੈੱਬ ਡੈਸਕ)- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਦੌਰਾਨ ਦੋ ਕਾਰਕੁਨਾਂ ਨੂੰ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਫੜ੍ਹੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਵਿਚ ਹੈ।
ਇਹ ਵੀ ਪੜ੍ਹੋ: ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਸਰਹੱਦ ਪਾਰ ਤਸਕਰਾਂ ਨਾਲ ਜੁੜੇ ਇਕ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀ ਖੇਪ ਇਕੱਠੀ ਕਰਨ ਅਤੇ ਪੰਜਾਬ ਭਰ 'ਚ ਹੋਰ ਪਾਰਟੀਆਂ ਨੂੰ ਪਹੁੰਚਾਉਣ 'ਚ ਸ਼ਾਮਲ ਸਨ। ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਪੂਰੀ ਸਪਲਾਈ ਲੜੀ ਦਾ ਪਰਦਾਫ਼ਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਸ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਇਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ ਸਮੇਤ ਨਿਗਲਿਆ ਜ਼ਹਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
