ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਟਾਂਡਾ ਇਲਾਕੇ ''ਚ ਛਾਪੇਮਾਰੀ, 2 ਭਰਾਵਾਂ ਨੂੰ ਵਿਸਫੋਟਕ ਸਮੱਗਰੀ ਸਣੇ ਕੀਤਾ ਕਾਬੂ

Sunday, Apr 13, 2025 - 07:53 AM (IST)

ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਟਾਂਡਾ ਇਲਾਕੇ ''ਚ ਛਾਪੇਮਾਰੀ, 2 ਭਰਾਵਾਂ ਨੂੰ ਵਿਸਫੋਟਕ ਸਮੱਗਰੀ ਸਣੇ ਕੀਤਾ ਕਾਬੂ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੀਤੇ ਦਿਨ ਟਾਂਡਾ ਦੇ ਬਸਤੀ ਅੰਮ੍ਰਿਤਸਰੀਆਂ ਵਿਚ ਛਾਪੇਮਾਰੀ ਕਰਦਿਆਂ ਵਿਸਫੋਟਕ ਸਮੱਗਰੀ ਬਰਾਮਦ ਕਰਕੇ 2 ਭਰਾਵਾਂ ਨੂੰ ਕਾਬੂ ਕੀਤਾ ਹੈ | ਅਪੁਸ਼ਟ ਸੂਚਨਾ ਮੁਤਾਬਕ ਇਨ੍ਹਾਂ ਭਰਾਵਾਂ ਦੇ ਘਰ ਨੇੜੇ ਝਾੜੀਆਂ ਵਿਚ ਦੱਬ ਕੇ ਰੱਖੇ ਗਏ ਇਕ ਬੈਗ ਵਿੱਚੋਂ ਦੋ ਗ੍ਰਨੇਡ ਅਤੇ ਵਿਸਫੋਟਕ ਪਾਊਡਰ ਵੀ ਮਿਲਿਆ ਹੈ।

ਇਹ ਵੀ ਪੜ੍ਹੋ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਬੀਤੇ ਦਿਨ ਦਸੂਹਾ ਇਲਾਕੇ ਤੋਂ ਇਕ ਨੌਜਵਾਨ ਹਰਪ੍ਰੀਤ ਸਿੰਘ ਨੂੰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਪੁੱਛਗਿੱਛ ਅਤੇ ਉਸਦੀ ਨਿਸ਼ਾਨਦੇਹੀ 'ਤੇ ਸਵੇਰੇ 8 ਵਜੇ ਦੇ ਕਰੀਬ ਟੀਮ ਬਸਤੀ ਅੰਮ੍ਰਿਤਸਰੀਆਂ ਪਹੁੰਚੀ ਅਤੇ ਇਸ ਬਰਾਮਦਗੀ ਤੋਂ ਬਾਅਦ ਟੀਮ ਦੋਵਾਂ ਭਰਾਵਾਂ ਨੂੰ ਨਾਲ ਲੈ ਕੇ ਚਲੇ ਗਈ। ਹਾਲਾਂਕਿ, ਟੀਮ ਦੇ ਅਧਿਕਾਰੀਆਂ ਵੱਲੋਂ ਮੀਡੀਆ ਨਾਲ ਫਿਲਹਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਸਾਰੇ ਮਾਮਲੇ ਦੀ ਜਿੱਥੇ ਜਾਂਚ ਹੋ ਰਹੀ ਹੈ, ਉੱਥੇ ਬਸਤੀ ਅੰਮ੍ਰਿਤਸਰੀਆਂ ਦੇ ਵਾਸੀਆਂ ਨੇ ਦੱਸਿਆ ਕਿ ਦੋਵੇਂ ਭਰਾ ਕਿਸਾਨ ਹਨ ਅਤੇ ਉਨ੍ਹਾਂ ਦਾ ਕੋਈ ਕ੍ਰਿਮੀਨਲ ਰਿਕਾਰਡ ਵੀ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News