ਬਠਿੰਡਾ 'ਚ ਸ਼ੁਰੂ ਹੋਈ ਵੋਟਾਂ ਦੀ ਗਿਣਤੀ, ਜ਼ਿਲ੍ਹੇ 'ਚ ਬਣਾਏ ਗਏ 8 ਕਾਊਂਟਿੰਗ ਸੈਂਟਰ

Wednesday, Dec 17, 2025 - 12:05 PM (IST)

ਬਠਿੰਡਾ 'ਚ ਸ਼ੁਰੂ ਹੋਈ ਵੋਟਾਂ ਦੀ ਗਿਣਤੀ, ਜ਼ਿਲ੍ਹੇ 'ਚ ਬਣਾਏ ਗਏ 8 ਕਾਊਂਟਿੰਗ ਸੈਂਟਰ

ਬਠਿੰਡਾ (ਵਿਜੇ ਵਰਮਾ) : ਬਠਿੰਡਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਲਈ ਬਲਾਕ ਪੱਧਰ 'ਤੇ ਵੱਖ-ਵੱਖ 8 ਕਾਊਂਟਿੰਗ ਸੈਂਟਰ ਬਣਾਏ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 18-19 ਤਾਰੀਖ਼ ਲਈ ਹੋ ਗਿਆ ਵੱਡਾ ਐਲਾਨ, ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ...

ਜ਼ਿਲਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਗਿਣਤੀ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿੱਥੇ ਲਗਭਗ 1120 ਕਾਊਟਿੰਗ ਸਟਾਫ਼ ਤੋਂ ਇਲਾਵਾ ਮਾਈਕ੍ਰੋ ਆਬਜ਼ਰਵਰਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ! ਜਾਰੀ ਕੀਤੇ ਗਏ ਹੁਕਮ
ਉੱਥੇ ਹੀ ਗਿਣਤੀ ਪ੍ਰਕਿਰਿਆ ਨੂੰ ਅਮਨ-ਅਮਾਨ ਕਰਵਾਉਣ ਲਈ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਬਲਾਕ ਬਠਿੰਡਾ 'ਚ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਮਹਿਮਾ ਸਰਜਾ ਤੋਂ ਆਮ ਆਦਮੀ ਪਾਰਟੀ, ਬਲਾਕ ਸੰਮਤੀ ਬਹਿਮਣ ਦੀਵਾਨਾ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News