''ਆਪ'' ਦੀ ਵੱਡੀ ਜਿੱਤ, ਇਸ਼ਾਂਕ ਕੁਮਾਰ ਚੱਬੇਵਾਲ ਤੋਂ ਰਹੇ ਜੇਤੂ
Saturday, Nov 23, 2024 - 05:37 PM (IST)
ਹੁਸ਼ਿਆਰਪੁਰ (ਵੈੱਬ ਡੈਸਕ, ਘੁੰਮਣ,ਅਮਰੀਕ, ਜੈਨ, ਮੋਮੀ)-ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। 15 ਰਾਊਂਡਾਂ ਵਿਚ ਹੋਈ ਵੋਟਾਂ ਦੀ ਗਿਣਤੀ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ।
ਇਸ਼ਾਂਕ ਕੁਮਾਰ ਚੱਬੇਵਾਲ ਨੂੰ ਕੁੱਲ੍ਹ 51904 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ 'ਤੇ ਰਹੇ ਹਨ ਅਤੇ ਉਨ੍ਹਾਂ ਨੂੰ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ 'ਤੇ ਰਹੀ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ।
ਇਸ਼ਾਂਕ ਕੁਮਾਰ ਚੱਬੇਵਾਲ (ਆਪ) : 51904 (28690 ਮਾਰਜਨ)
ਰਣਜੀਤ ਕੁਮਾਰ (ਕਾਂਗਰਸ): 23214
ਸੋਹਣ ਸਿੰਘ ਠੰਢਲ: (8692)
ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ਬਣਾਇਆ ਗਿਆ ਸੀ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ. ਏ. ਐੱਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ।
ਇਥੇ ਵੱਖ-ਵੱਖ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜਾਇਜ਼ਾ ਲਿਆ ਸੀ। ਗਿਣਤੀ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਵਿਚ ਕੀਤੀ ਗਈ। ਐੱਸ. ਐੱਸ. ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗਿਣਤੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰ ਦੁਆਲੇ 3 ਪਰਤੀ ਸੁਰੱਖਿਆ ਕਾਇਮ ਕੀਤੀ ਗਈ ਤਾਂ ਜੋ ਸਮੁੱਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਰਹੇ।
ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ 6 ਉਮੀਦਵਾਰ ਚੋਣ ਮੈਦਾਨ ’ਚ ਸਨ ਅਤੇ 20 ਨਵੰਬਰ ਨੂੰ ਹੋਈ ਪੋਲਿੰਗ ਦੌਰਾਨ 53.43 ਫ਼ੀਸਦੀ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ 15 ਰਾਊਂਡਾਂ ’ਚ ਹੋਈ। ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ, ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਅਤੇ ਭਾਜਪਾ ਦੇ ਉਮੀਦਵਾਰ ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਵਿਚ ਹੋਇਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8