ਗੁਰਦਾਸਪੁਰ ’ਚ ਦੇਰ ਸ਼ਾਮ ਮੁਕੰਮਲ ਹੋਇਆ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦਾ ਕੰਮ

Thursday, Dec 18, 2025 - 12:01 PM (IST)

ਗੁਰਦਾਸਪੁਰ ’ਚ ਦੇਰ ਸ਼ਾਮ ਮੁਕੰਮਲ ਹੋਇਆ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦਾ ਕੰਮ

ਗੁਰਦਾਸਪੁਰ(ਹਰਮਨ)- ਜ਼ਿਲ੍ਹਾ ਗੁਰਦਾਸਪੁਰ ਅੰਦਰ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵੋਟਾਂ ਦੀ ਗਿਣਤੀ ਦਾ ਕੰਮ ਬੀਤੀ ਦੇਰ ਸ਼ਾਮ ਮੁਕੰਮਲ ਹੋ ਗਿਆ ਹੈ। ਇਸ ਦੇ ਚਲਦਿਆਂ ਜ਼ਿਲ੍ਹੇ ਦੇ ਸਮੁੱਚੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਅਤੇ ਬਲਾਕ ਸੰਮਤੀ ਚੋਣਾਂ ’ਚ ਉਮੀਦਵਾਰਾਂ ਦੀ ਚੋਣ ਹੋ ਗਈ ਹੈ, ਜਿਸ ਦੌਰਾਨ ਜ਼ਿਆਦਾਤਰ ਸੀਟਾਂ ’ਤੇ ਆਮ ਆਦਮੀ ਪਾਰਟੀ ਜੇਤੂ ਰਹੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ

ਦੱਸਣਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ ’ਚੋਂ 7 ਜ਼ੋਨਾਂ ਦੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਸਨ, ਜਦੋਂ ਕਿ ਬਲਾਕ ਸੰਮਤੀਆਂ ਦੇ 204 ਜ਼ੋਨਾਂ ’ਚੋਂ 64 ਉਮੀਦਵਾਰ ਵੀ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਸਨ। ਬਾਕੀ ਰਹਿੰਦੇ ਜ਼ੋਨਾਂ ’ਚ ਹੋਈਆਂ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਈਂ 12 ਗਿਣਤੀ ਕੇਂਦਰ ਬਣਾਏ ਗਏ ਸਨ, ਜਿੱਥੇ ਇਕ-ਇਕ ਡਿਊਟੀ ਮਜਿਸਟਰੇਟ ਸਮੇਤ ਭਾਰੀ ਮਾਤਰਾ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ।

ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ

ਪੁਲਸ ਅਧਿਕਾਰੀਆਂ ਨੇ ਮੌਕੇ ’ਤੇ ਮੌਜੂਦ ਰਹਿ ਕੇ ਗਿਣਤੀ ਕੇਂਦਰਾਂ ਦੇ ਨੇੜੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਭਟਕਣ ਨਹੀਂ ਦਿੱਤਾ। ਇਥੋਂ ਤੱਕ ਕਿ ਲੋਕਾਂ ਦੇ ਵਾਹਨ ਵੀ ਗਿਣਤੀ ਕੇਂਦਰਾਂ ਤੋਂ ਦੂਰ ਹੀ ਖੜ੍ਹੇ ਕਰਵਾਏ ਗਏ। ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ ਸੀ, ਜੋ ਦੇਰ ਸ਼ਾਮ ਤੱਕ ਜਾਰੀ ਰਿਹਾ। ਬਲਾਕ ਗੁਰਦਾਸਪੁਰ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿਖੇ ਸੰਪੰਨ ਹੋਇਆ, ਜਦੋਂ ਕਿ ਬਲਾਕ ਦੀਨਾਨਗਰ ਲਈ ਆਰੀਆ ਸਕੂਲ ਦੀਨਾਨਗਰ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਸੀ। ਬਲਾਕ ਦੋਰਾਂਗਲਾ ਨਾਲ ਸਬੰਧਤ ਵੋਟਾਂ ਦੀ ਗਿਣਤੀ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਕਰਵਾਈ ਗਈ, ਜਦੋਂ ਕਿ ਬਲਾਕ ਧਾਰੀਵਾਲ ਦਾ ਸੈਂਟਰ ਮਿਲਣ ਮੈਮੋਰੀਅਲ ਹਾਈ ਸਕੂਲ ਧਾਰੀਵਾਲ ਵਿਖੇ ਬਣਾਇਆ ਗਿਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ ਨੇ...

ਇਸੇ ਤਰ੍ਹਾਂ ਕਾਹਨੂੰਵਾਨ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਾਹਨੂੰਵਾਨ ਵਿਖੇ ਹੋਈ, ਜਦੋਂ ਕਿ ਬਲਾਕ ਬਟਾਲਾ ਨਾਲ ਸਬੰਧਤ ਵੋਟਾਂ ਦੀ ਗਿਣਤੀ ਦਾ ਕੇਂਦਰ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਸਥਾਪਿਤ ਕੀਤਾ ਗਿਆ। ਬਲਾਕ ਕਾਦੀਆਂ ਦੀ ਗਿਣਤੀ ਦੀਆਂ ਵੋਟਾਂ ਦੀ ਗਿਣਤੀ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਹੋਈ ਜਦੋਂ ਕਿ ਬਲਾਕ ਸ੍ਰੀ ਹਰਗੋਬਿੰਦਪੁਰ ਲਈ ਵੋਟਾਂ ਦੀ ਗਿਣਤੀ ਅੰਦਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਸਥਾਪਿਤ ਕੀਤਾ ਗਿਆ।

ਇਸੇ ਤਰ੍ਹਾਂ ਫਤਿਹਗੜ੍ਹ ਚੂੜੀਆਂ ਬੁਲਾ ਕੇ ਲਈ ਵੋਟਾਂ ਦੀ ਗਿਣਤੀ ਦਾ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਤਿਹਗੜ੍ਹ ਚੂੜੀਆਂ ਵਿਖੇ ਅਤੇ ਬਲਾਕ ਡੇਰਾ ਬਾਬਾ ਨਾਨਕ ਦੀਆਂ ਵੋਟਾਂ ਦਾ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਡੇਰਾ ਬਾਬਾ ਨਾਨਕ ਵਿਖੇ ਬਣਾਇਆ ਗਿਆ ਸੀ। ਇਸੇ ਤਰ੍ਹਾਂ ਕਲਾਨੌਰ ਬਲਾਕ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਹੋਈ। ਵੋਟਾਂ ਦੀ ਗਿਣਤੀ ਦਾ ਸਮੁੱਚਾ ਕੰਮ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੋਇਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ

ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ. ਐੱਸ. ਪੀ. ਆਦਿਤਿਆ ਨੇ ਖੁਦ ਗੁਰਦਾਸਪੁਰ ਪੁਲਸ ਜ਼ਿਲੇ ਦੇ ਵੱਖ-ਵੱਖ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ, ਜਦੋਂ ਕਿ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਚੋਣ ਆਬਜ਼ਰਵਰ ਸੀਨੀਅਰ ਆਈ. ਏ. ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਨੇ ਵੀ ਗਿਣਤੀ ਕੇਂਦਰਾਂ ਵਿਖੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਵੈਸੇ ਤਾਂ ਪੁਲਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਪਰ ਗੁਰਦਾਸਪੁਰ ਦੇ ਸਕੂਲ ਆਫ ਐਮੀਨੈਂਸ ਸਮੇਤ ਕੁਝ ਹੋਰ ਥਾਵਾਂ ’ਤੇ ਕਾਂਗਰਸੀ ਆਗੂਆਂ ਅਤੇ ਆਪ ਆਗੂਆਂ ਦਰਮਿਆਨ ਮਾਮੂਲੀ ਨੋਕ ਝੋਕ ਵੀ ਹੁੰਦੀ ਦਿਖਾਈ ਦਿੱਤੀ ਪਰ ਕੁੱਲ ਮਿਲਾ ਕੇ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਸੰਪੰਨ ਹੋਈ ਹੈ।

ਬਲਾਕ ਸੰਮਤੀ ਗੁਰਦਾਸਪੁਰ ਦੇ ਚੋਣ ਨਤੀਜੇ

ਬਲਾਕ ਸੰਮਤੀ ਗੁਰਦਾਸਪੁਰ ਦੇ ਪ੍ਰਾਪਤ ਹੋਏ ਚੋਣ ਨਤੀਜਿਆਂ ’ਚ ਭੁੰਬਲੀ ਜ਼ੋਨ ਤੋਂ ‘ਆਪ’ ਦੀ ਹਰਵਿੰਦਰ ਕੌਰ 58 ਵੋਟਾਂ ਦੇ ਫਰਕ ਨਾਲ ਜੇਤੂ ਰਹੀ ਹੈ। ਜਦੋਂ ਕਿ ਬੱਬਰੀ ਨੰਗਲ ਨਾਲ ਸਬੰਧਤ ‘ਆਪ’ ਦੇ ਲਖਵਿੰਦਰ ਸਿੰਘ ਗਿੱਲ ਨੇ ਕਾਂਗਰਸੀ ਉਮੀਦਵਾਰ ਨੂੰ 579 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਗੋਹਤ ਪੋਖਰ ਜ਼ੋਨ ਤੋਂ ਕਾਂਗਰਸ ਦੀ ਪਰਮਜੀਤ ਕੌਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ 67 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੀ ਹੈ, ਜਦੋਂ ਕਿ ਪੁਰੋਵਾਲ ਰਾਜਪੂਤਾਂ ਜ਼ੋਨ ਅੰਦਰ ‘ਆਪ’ ਦਾ ਪ੍ਰਗਟ ਸਿੰਘ ਕਾਂਗਰਸੀ ਉਮੀਦਵਾਰ ਨੂੰ 181 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਿਹਾ ਹੈ।

ਇਸ ਤੋਂ ਪਹਿਲਾਂ ਇਸ ਬਲਾਕ ਸੰਮਤੀ ਦੇ 15 ਜ਼ੋਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾ ਮੁਕਾਬਲਾਂ ਜੇਤੁ ਰਹੇ ਸਨ ਜਿਨ੍ਹਾਂ ਵਿਚ ਰੋੜਾਂਵਾਲੀ ਤੋਂ ਆਮ ਆਦਮੀ ਪਾਰਟੀ ਦੇ ਲਖਵਿੰਦਰ ਕੌਰ, ਅਲਾਵਲਪੁਰ ਤੋਂ ਸਵਰਨ ਕੁਮਾਰ, ਤਿੱਬੜ ਤੋਂ ਆਮ ਆਦਮੀ ਪਾਰਟੀ ਦੀ ਕਿਰਨ ਬਾਲਾ, ਭੁੱਲੇਚੱਕ ਤੋਂ ਸੁਰਿੰਦਰ ਸਿੰਘ, ਨਵਾਂ ਪਿੰਡ ਬਹਾਦਰ ਤੋਂ ਰਾਕੇਸ਼ ਕੁਮਾਰ ਬਬਰੀ, ਰਣਜੀਤ ਸਿੰਘ ਖੋਖਰ ਤੋਂ ਜਤਿੰਦਰ ਕੌਰ, ਜੌੜਾ ਛਿਤਰਾਂ ਤੋਂ ਰਣਜੀਤ ਕੌਰ, ਬਲੱਗਣ ਤੋਂ ਕਸ਼ਮੀਰ ਕੌਰ, ਹਰਦੋਸ਼ਨੀ ਤੋਂ ਵੰਦਨਾ ਦੇਵੀ, ਹਯਾਤ ਨਗਰ ਤੋਂ ਪ੍ਰਭ ਦਿਆਲ, ਵਰਸੋਲਾ ਤੋਂ ਸਿਮਰਨਜੀਤ ਸਿੰਘ, ਬਥਵਾਲਾ ਤੋਂ ਸਾਜਨ ਕੁਮਾਰ, ਮੀਰਪੁਰ ਤੋਂ ਸੁਦੇਸ਼ ਕੁਮਾਰੀ, ਭਾਗੋਕਾਵਾਂ ਤੋਂ ਚੰਚਲਾ ਕੁਮਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਬਿਨਾਂ ਮੁਕਾਬਲਾ ਜੇਤੂ ਰਹਿ ਚੁੱਕੇ ਹਨ।


author

Shivani Bassan

Content Editor

Related News