ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ''ਤੇ ਭਾਜਪਾ ਨੇਤਾਵਾਂ ਨੇ ਸ੍ਰੀ ਹਰਮਿੰਦਰ ਸਾਹਿਬ ''ਚ ਕਰਵਾਈ ਅਰਦਾਸ

Sunday, Sep 17, 2017 - 01:59 PM (IST)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ''ਤੇ ਭਾਜਪਾ ਨੇਤਾਵਾਂ ਨੇ ਸ੍ਰੀ ਹਰਮਿੰਦਰ ਸਾਹਿਬ ''ਚ ਕਰਵਾਈ ਅਰਦਾਸ

ਅੰਮ੍ਰਿਤਸਰ (ਸੁਮਿਤ ਖੰਨਾ) - ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ 'ਤੇ ਗੁਰੂ ਨਗਰੀ ਅੰਮ੍ਰਿਤਸਰ 'ਚ ਭਾਜਪਾ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੀ ਲੰਬੀ ਉਮਰ ਲਈ ਸ੍ਰੀ ਹਰਮਿੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ 'ਚ ਅਰਦਾਸ ਕੀਤੀ ਅਤੇ ਨਾਲ ਹੀ ਸਾਰੇ ਨੇਤਾ ਗੁਰੂ ਨਗਰੀ 'ਚ ਨਤਮਸਤਕ ਹੋਏ। ਇਸ ਦੌਰਾਨ ਭਾਜਪਾ ਨੇਤਾਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਤੌਰ 'ਤੇ ਜਿਸ ਤਰ੍ਹਾਂ ਨਰਿੰਦਰ ਮੋਦੀ ਦੇਸ਼ ਦੀ ਸੇਵਾ ਕਰ ਰਹੇ ਹਨ ਉਨ੍ਹਾਂ ਦਾ ਕੰਮ ਸ਼ਲਾਘਾਯੋਗ ਹੈ। ਦੇਸ਼ ਨੂੰ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾ ਰਹੇ ਹਨ ਉਹ ਇਸੇ ਤਰ੍ਹਾਂ ਦੇਸ਼ ਦੀ ਸੇਵਾ ਕਰਦੇ ਰਹਿਣ, ਗੁਰੂ ਮਹਾਰਾਜ ਉਨ੍ਹਾਂ 'ਤੇ ਮਿਹਰ ਕਰੇ।


Related News