ਪੰਜਾਬ ''ਚ ਲਾਂਚ ਹੋਇਆ ਦੇਸ਼ ਦਾ ਪਹਿਲਾ ਕੈਂਸਰ ਸਕਰੀਨਿੰਗ AI ਯੰਤਰ, ਮਰੀਜ਼ਾਂ ਨੂੰ ਮਿਲੇਗਾ ਲਾਭ (ਵੀਡੀਓ)
Tuesday, Sep 23, 2025 - 12:35 PM (IST)

ਚੰਡੀਗੜ੍ਹ : ਪੰਜਾਬ 'ਚ ਅੱਜ ਏ. ਆਈ. ਆਧਾਰਿਤ ਕੈਂਸਰ ਅਤੇ ਰਿਫਰੈਕਟਿਵ ਐਰਰ ਸਕਰੀਨਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਦੀ ਰਸਮੀ ਸ਼ੁਰੂਆਤ ਇੱਥੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮਨੁੱਖ ਕੁਦਰਤ ਦੀ ਬਣਾਈ ਇਕ ਸੋਹਣੀ ਰਚਨਾ ਹੈ ਅਤੇ ਮਨੁੱਖ ਨੇ ਕਈ ਤਰ੍ਹਾਂ ਦੀਆਂ ਸਰੀਰ ਸਬੰਧੀ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਕੈਂਸਰ ਇਕ ਭਿਆਨਕ ਬੀਮਾਰੀ ਹੈ।
ਇਸ ਲਈ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ ਅਤੇ ਹੁਣ ਏ. ਆਈ. ਰਾਹੀਂ ਕੈਂਸਰ ਅਤੇ ਅੱਖਾਂ ਦੀ ਜਾਂਚ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦਾ ਹਰ ਰੋਜ਼ 600 ਅੱਖਾਂ ਦੀ ਜਾਂਚ ਅਤੇ 300 ਛਾਰੀ ਅਤੇ ਸਰਵਾਈਕਲ ਕੈਂਸਰ ਸਕਰੀਨਿੰਗ ਦਾ ਟੀਚਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8