ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਪੰਜਾਬ ਨੂੰ ਭੇਜੇ 63825 ਲੱਖ ਰੁਪਏ
Friday, Sep 11, 2020 - 01:27 PM (IST)
ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਦਰਮਿਆਨ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਸਮੇਤ ਹੋਰ ਸੂਬਿਆਂ ਨੂੰ ਕੋਰੋਨਾ ਮਾਮਲੇ 'ਚ ਸਿਹਤਮੰਦ ਸਹੂਲਤਾਂ ਨੂੰ ਫੰਡ ਭੇਜੇ ਹਨ। ਇਸ ਅਧੀਨ ਪੰਜਾਬ ਨੂੰ 63825 ਲੱਖ ਰੁਪਏ ਭੇਜੇ ਹਨ। ਮੋਦੀ ਸਰਕਾਰ ਸੂਬਿਆਂ ਦੀ ਕੋਰੋਨਾ ਵਾਇਰਸ ਕਾਰਨ ਆਰਥਿਕਤਾ ਅਤੇ ਮਾਲੀਆ 'ਤੇ ਪੈਰ ਰਹੇ ਪ੍ਰਭਾਵ ਨੂੰ ਘਟਾਉਣ 'ਚ ਮਦਦ ਕਰ ਰਹੀ ਹੈ। ਇਹ ਫੰਡ ਉਸ ਅਧੀਨ ਜਾਰੀ ਕੀਤੇ ਗਏ ਸਨ। ਵਿੱਤ ਮੰਤਰੀ ਨੇ ਇਕ ਵਾਰ ਫਿਰ 14 ਸੂਬਿਆਂ ਨੂੰ ਮਾਲੀਆ ਘਾਟੇ ਦੀ ਗਰਾਂਟ ਵਜੋਂ 6,195.08 ਕਰੋੜ ਰੁਪਏ ਦੀ ਮਦਦ ਦਿੱਤੀ, ਜਿਸ 'ਚ ਪੰਜਾਬ ਨੂੰ 63825 ਲੱਖ ਮਿਲੇ ਹਨ।
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੀ ਦਿਨੋਂ-ਦਿਨ ਭਿਆਨਕ ਹੁੰਦੀ ਸਥਿਤੀ ਦਰਮਿਆਨ ਲਗਾਤਾਰ ਦੂਜੇ ਦਿਨ ਨਵੇਂ ਮਾਮਲਿਆਂ ਅਤੇ ਮ੍ਰਿਤਕਾਂ ਦੀ ਗਿਣਤੀ ਦੋਹਾਂ 'ਚ ਰਿਕਾਰਡ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ 96 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਅਤੇ ਸਭ ਤੋਂ ਵੱਧ 1,209 ਲੋਕਾਂ ਦੀ ਇਸ ਇਨਫੈਕਸ਼ਨ ਨਾਲ ਮੌਤ ਹੋਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਦੇ ਰਿਕਾਰਡ 96.551 ਨਵੇਂ ਮਾਮਲਿਆਂ ਨਾਲ ਪੀੜਤਾਂ ਦਾ ਅੰਕੜਾ 45,62,415 ਹੋ ਗਿਆ। ਇਸ ਮਿਆਦ 'ਚ 1,209 ਪੀੜਤਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 76,271 ਹੋ ਗਈ।