20 ਗ੍ਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਪਤੀ-ਪਤਨੀ ਗ੍ਰਿਫ਼ਤਾਰ

Friday, Jul 26, 2024 - 04:28 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਰਾਹੀਂ ਇਕ ਔਰਤ ਅਤੇ ਉਸ ਦੇ ਪਤੀ ਨੂੰ 20 ਗ੍ਰਾਮ ਹੈਰੋਇਨ ਤੇ 70 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ 'ਚ ਇਲਾਕੇ 'ਚ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਜੱਗਾ ਸਿੰਘ ਪੁੱਤਰ ਮੂਲਾ ਸਿੰਘ ਅਤੇ ਬਲਵੀਰ ਕੌਰ ਪਤਨੀ ਮੂਲਾ ਸਿੰਘ ਵਾਸੀਅਨ ਲੁਹਾਮ ਰੋਡ ਮੁੱਦਕੀ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ।

ਉਹ ਹੁਣ ਮੋੜ ਪਿੰਡ ਤੂੰਬੜਭੰਨ ਕੋਲ ਬੰਦ ਪਏ ਪੰਜਾਬੀ ਢਾਬੇ ਕੋਲ ਬੈਠੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਲ। ਪੁਲਸ ਪਾਰਟੀ ਵੱਲੋਂ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਜੱਗਾ ਸਿੰਘ ਕੋਲੋਂ 20 ਗ੍ਰਾਮ ਹੈਰੋਇਨ ਤੇ ਬਲਵੀਰ ਕੌਰ ਕੋਲੋਂ 70 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


Babita

Content Editor

Related News