ਸਕਾਰਪੀਓ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਪਤੀ-ਪਤਨੀ ਦੀ ਹੋਈ ਮੌਤ

11/09/2023 2:39:26 AM

ਸਮਾਣਾ (ਦਰਦ)- ਬੁੱਧਵਾਰ ਸ਼ਾਮ ਸਮੇਂ ਸਮਾਣਾ- ਪਾਤੜਾਂ ਰੋਡ ’ਤੇ ਪਿੰਡ ਨਾਗਰੀ ਨਜ਼ਦੀਕ ਸਕਾਰਪੀਓ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ’ਚ ਪਤੀ-ਪਤਨੀ ਦੀ ਮੌਤ ਹੋ ਗਈ, ਜਦੋਂ ਕਿ ਹਾਦਸੇ ਤੋਂ ਬਾਅਦ ਵਾਹਨ ਚਾਲਕ ਵਾਹਨ ਛੱਡ ਕੇ ਫਰਾਰ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਸਵਾਰੀਆਂ ਨਾਲ ਭਰੀ ਵੋਲਵੋ ਬੱਸ ਨੂੰ ਲੱਗੀ ਅੱਗ, 2 ਸਵਾਰੀਆਂ ਦੀ ਹੋਈ ਮੌਤ, ਕਈ ਹੋਰ ਝੁਲਸੇ

ਜਾਣਕਾਰੀ ਅਨੁਸਾਰ ਘੱਗਾ ਨਿਵਾਸੀ ਕ੍ਰਿਸ਼ਨ ਸਿੰਘ (50) ਪੁੱਤਰ ਜੀਤ ਸਿੰਘ ਆਪਣੀ ਪਤਨੀ ਮਨਪ੍ਰੀਤ ਕੌਰ (45) ਨਾਲ ਮੋਟਰਸਾਈਕਲ ’ਤੇ ਘੱਗਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਨਾਗਰੀ ਨਜ਼ਦੀਕ ਪੁਹੰਚੇ ਤਾਂ ਇਕ ਤੇਜ਼ ਰਫਤਾਰ ਸਕਾਰਪੀਓ ਚਾਲਕ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇਨਾ ਭਿਆਨਕ ਸੀ ਕਿ ਮੋਟਰਸਾਈਕਲ ਪਿੱਛੇ ਬੈਠੀ ਮਨਪ੍ਰੀਤ ਕੌਰ ਦੇ ਸਰੀਰ ਦੇ ਅੰਗ ਬੁਰੀ ਤਰ੍ਹਾਂ ਸਰੀਰ ਨਾਲੋਂ ਅਲੱਗ ਹੋ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਸਮਾਣਾ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਆਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਟੀਮ ਨੇ ਸਾਂਝੀ ਕੀਤੀ ਜਾਣਕਾਰੀ

ਮਵੀਕਲਾਂ ਪੁਲਸ ਚੌਕੀ ਦੇ ਏ. ਐੱਸ. ਆਈ. ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra