Love Marriage ਕਰਵਾ ਕੇ ਸੁਰੱਖਿਆ ਲੈਣ ਹਾਈ ਕੋਰਟ ਪਹੁੰਚਿਆ ਜੋੜਾ, ਸਵਾਲ ਸੁਣ ਤੁਰੰਤ ਵਾਪਸ ਲਈ ਅਰਜ਼ੀ
Wednesday, Jul 31, 2024 - 01:24 PM (IST)
ਚੰਡੀਗੜ੍ਹ: ਪੰਜਾਬ ਦੀ ਇਕ ਕੁੜੀ ਵੱਲੋਂ ਮੱਧ ਪ੍ਰਦੇਸ਼ ਦੇ ਮੁੰਡੇ ਨਾਲ Love Marriage ਕਰਨ ਮਗਰੋਂ ਪਰਿਵਾਰ ਤੋਂ ਸੁਰੱਖਿਆ ਲਈ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਸੀ, ਪਰ ਹਾਈ ਕੋਰਟ ਵੱਲੋਂ ਪਟੀਸ਼ਨ ਦੀ ਭਰੋਸੇਯੋਗਤਾ 'ਤੇ ਚੁੱਕੇ ਸਵਾਲਾਂ ਮਗਰੋਂ ਤੁਰੰਤ ਹੀ ਅਰਜ਼ੀ ਵਾਪਸ ਲੈ ਲਈ ਗਈ। ਹਾਈਕੋਰਟ ਨੇ ਪਟੀਸ਼ਨ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਟੀਸ਼ਨ ਦਾਇਰ ਕਰਨ ਵਾਲੀ ਕੁੜੀ ਪੰਜਾਬ ਦੀ ਹੈ, ਮੁੰਡਾ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਨਿਕਾਹ ਦੇ ਦੋ ਗਵਾਹ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਹਨ। ਵਿਆਹ ਦਾ ਸਰਟੀਫਿਕੇਟ ਦੇਣ ਵਾਲਾ ਕਾਜ਼ੀ ਪਿੰਜੌਰ (ਹਰਿਆਣਾ) ਦਾ ਰਹਿਣ ਵਾਲਾ ਹੈ। ਅਜਿਹੇ 'ਚ ਇਹ ਸਾਰਾ ਮਾਮਲਾ ਮਨਘੜਤ ਜਾਪਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਚੋਣਾਂ ਦੀ ਤਿਆਰੀ! ਚੋਣ ਕਮਿਸ਼ਨ ਨੇ ਲਿਖਿਆ ਪੱਤਰ
ਜਸਟਿਸ ਸੰਦੀਪ ਮੌਦਗਿਲ ਨੇ ਕਿਹਾ ਕਿ ਪਟੀਸ਼ਨ ਨਾਲ ਨੱਥੀ ਤਸਵੀਰਾਂ ਵਿਚ ਨਾ ਤਾਂ ਕਾਜ਼ੀ ਅਤੇ ਨਾ ਹੀ ਦੋਵੇਂ ਗਵਾਹ ਕਿਤੇ ਵੀ ਦਿਖਾਈ ਦੇ ਰਹੇ ਹਨ। ਅਜਿਹੇ 'ਚ ਸਾਰੀ ਕਹਾਣੀ ਸਵਾਲਾਂ ਦੇ ਘੇਰੇ 'ਚ ਹੈ। ਇਸ 'ਤੇ ਪਟੀਸ਼ਨਕਰਤਾ ਪੱਖ ਦੇ ਵਕੀਲ ਨੇ ਤੁਰੰਤ ਅਦਾਲਤ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ। ਹਾਈ ਕੋਰਟ ਨੇ ਪਟੀਸ਼ਨ ਵਾਪਸ ਲੈਣ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਪਟੀਸ਼ਨ ਵਾਪਸ ਲੈਣ 'ਤੇ ਕੇਸ ਨੂੰ ਖਾਰਜ ਕਰਾਰ ਦਿੱਤਾ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨ ਨਾਲ ਜੁੜੀਆਂ ਤਸਵੀਰਾਂ 'ਚ ਵਿਆਹੁਤਾ ਜੋੜਾ ਡਬਲ ਬੈੱਡ 'ਤੇ ਬੈਠ ਕੇ ਕੁਝ ਦਸਤਾਵੇਜ਼ਾਂ 'ਤੇ ਦਸਤਖਤ ਕਰ ਰਿਹਾ ਹੈ। ਨਾਲ ਹੀ ਕੋਈ ਗਵਾਹ ਜਾਂ ਕਾਜ਼ੀ ਨਜ਼ਰ ਨਹੀਂ ਆਉਂਦਾ। ਅਜਿਹੇ 'ਚ ਸਪੱਸ਼ਟ ਹੈ ਕਿ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੋਈ ਵੀ ਅਦਾਲਤ ਇਸ ਤਰ੍ਹਾਂ ਦੀ ਕਹਾਣੀ ਨੂੰ ਸਵੀਕਾਰ ਨਹੀਂ ਕਰੇਗੀ। ਇਸ ਤਰ੍ਹਾਂ ਪਟੀਸ਼ਨਰ ਜਾਅਲਸਾਜ਼ੀ ਅਤੇ ਅਦਾਲਤ ਦੀ ਮਾਣਹਾਨੀ ਦਾ ਜੁਰਮ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਰਹਿੰਦੀ ਪਤਨੀ ਨਾਲ ਹੋਈ ਲੜਾਈ, ਫ਼ਿਰ ਨੌਜਵਾਨ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ
ਮਾਮਲਾ ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਇਕ ਲੜਕੀ ਦਾ ਹੈ, ਜਿਸ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਹ ਮੁਸਲਮਾਨ ਹੈ ਅਤੇ ਉਸ ਨੇ ਆਪਣੀ ਮਰਜ਼ੀ ਨਾਲ ਨਿਕਾਹ ਕਰਵਾਇਆ ਹੈ। ਉਸ ਦਾ ਪਰਿਵਾਰ ਇਸ ਨਿਕਾਹ ਤੋਂ ਖੁਸ਼ ਨਹੀਂ ਹੈ ਅਤੇ ਇਸ ਲਈ ਉਸ ਨੂੰ ਆਪਣੇ ਪਰਿਵਾਰ ਤੋਂ ਆਪਣੀ ਜਾਨ ਦਾ ਖ਼ਤਰਾ ਹੈ। ਅਜਿਹੀ ਸਥਿਤੀ ਵਿਚ ਉਸ ਦੀ ਅਤੇ ਉਸ ਦੇ ਪਤੀ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8