ਬਠਿੰਡਾ ''ਚ ਪਤੀ-ਪਤਨੀ ਨੇ ਖ਼ੁਦ ਨੂੰ ਲਗਾਈ ਅੱਗ, ਘਰ ''ਚ ਪਈਆਂ ਭਾਜੜਾਂ

Wednesday, Nov 15, 2023 - 05:28 AM (IST)

ਬਠਿੰਡਾ ''ਚ ਪਤੀ-ਪਤਨੀ ਨੇ ਖ਼ੁਦ ਨੂੰ ਲਗਾਈ ਅੱਗ, ਘਰ ''ਚ ਪਈਆਂ ਭਾਜੜਾਂ

ਬਠਿੰਡਾ (ਜ.ਬ.)- ਸਥਾਨਕ ਹੰਸ ਨਗਰ ਵਿਖੇ ਬੀਤੀ ਰਾਤ ਹੋਈ ਲੜਾਈ-ਝਗੜੇ ਤੋਂ ਬਾਅਦ ਪਤੀ-ਪਤਨੀ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ, ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਸੂਚਨਾ ਮਿਲਣ ’ਤੇ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕਿ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਅੱਧੀ ਰਾਤ ਨੂੰ ਚੱਲੀ ਗੋਲ਼ੀ, ਰਿਸ਼ਤੇਦਾਰ ਘਰ ਅਫ਼ਸੋਸ ਕਰ ਕੇ ਪਰਤ ਰਹੇ ਵਿਅਕਤੀ 'ਤੇ ਹਮਲਾ

ਜਾਣਕਾਰੀ ਮੁਤਾਬਕ ਹੰਸ ਨਗਰ ’ਚ ਪਤੀ-ਪਤਨੀ ’ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਦੋਵਾਂ ਨੇ ਆਪਣੇ ’ਤੇ ਮਿੱਟੀ ਦਾ ਤੇਲ ਛਿੜਕ ਕਿ ਅੱਗ ਲਗਾ ਲਈ। ਅੱਗ ’ਚ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਸੰਸਥਾ ਦੇ ਮੈਂਬਰ ਸੰਦੀਪ ਗੋਇਲ ਅਤੇ ਹੋਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਬੁਢਾਪੇ ਦਾ ਸਹਾਰਾ ਗੁਆਚਣ 'ਤੇ ਪਿਓ ਦਾ ਰੋ-ਰੋ ਬੁਰਾ ਹਾਲ

ਦੋਵਾਂ ਦੀ ਪਛਾਣ ਸੰਦੀਪ ਕੁਮਾਰ (22) ਪੁੱਤਰ ਰਾਮ ਪ੍ਰਤਾਪ ਅਤੇ ਗਾਇਤਰੀ ਦੇਵੀ (19) ਪਤਨੀ ਸੰਦੀਪ ਕੁਮਾਰ ਵਜੋਂ ਹੋਈ ਹੈ। ਡਾਕਟਰਾਂ ਨੇ ਦੱਸਿਆ ਕਿ ਸੰਦੀਪ ਕੁਮਾਰ ਦੀ ਹਾਲਤ ਜ਼ਿਆਦਾ ਗੰਭੀਰ ਹੈ, ਜਦਕਿ ਗਾਇਤਰੀ ਵੀ (40) ਫੀਸਦੀ ਝੁਲਸ ਗਈ ਹੈ। ਦੋਵਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਸ ਇਸ ਮਾਮਲੇ ’ਚ ਅਗਲੀ ਕਾਰਵਾਈ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News