ਪਤੀ-ਪਤਨੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 7 ਲੱਖ ਦੀ ਠੱਗੀ

Saturday, Oct 22, 2022 - 03:53 PM (IST)

ਪਤੀ-ਪਤਨੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 7 ਲੱਖ ਦੀ ਠੱਗੀ

ਫਿਰੋਜ਼ਪੁਰ (ਆਨੰਦ) : ਨਜ਼ਦੀਕੀ ਪਿੰਡ ਬਾਜੀਦਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ 420, 406, 120-ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਨਵਦੀਪ ਸ਼ਰਮਾ ਪੁੱਤਰ ਧਰਮਪਾਲ ਵਾਸੀ ਪਿੰਡ ਬਾਜੀਦਪੁਰ ਮੁਤਾਬਕ ਦੋਸ਼ੀਆਂ ਅਮਨਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪੈਡਾਂਡਾਇਜ਼ ਮੈਨੇਸ਼ਨ ਸੱਤਜੋਤ ਨਗਰ ਬਸੰਤ ਐਵੇਨਿਊ ਲੁਧਿਆਣਾ ਐੱਮ. ਡੀ. ਯੂਰੋਕੈਨ ਗਲੋਬਰ ਲੁਧਿਆਣਾ ਅਤੇ ਟਰੈਵਲ ਏਜੰਟ ਹਰਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ 52, 03 ਡੈਲਟਾ ਸਿਟੀ ਨੇੜੇ ਜੇ. ਕੇ. ਰਿਜ਼ੋਰਟ ਮਲੇਰਕੋਟਲਾ ਰੋਡ ਪਿੰਡ ਰਾਣੀਆਂ ਜ਼ਿਲ੍ਹਾ ਲੁਧਿਆਣਾ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਅਤੇ ਉਸ ਦੀ ਪਤਨੀ ਚੇਤਨਾ ਰਾਣੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਦੀ ਠੱਗੀ ਮਾਰੀ ਹੈ। 

ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਨੇ ਦੋਸ਼ੀਆਂ ਖ਼ਿਲਾਫ ਜਾਂਚ ਪੜਤਾਲ ਤੋਂ ਬਾਅਦ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਜਾਂਚ ਵਿਚ ਜੇ ਕੋਈ ਦੋਸ਼ੀ ਪਾਇਆ ਗਿਆਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 


author

Gurminder Singh

Content Editor

Related News