ਲੁਧਿਆਣਾ ਦੀ ਅਦਾਲਤ ’ਚ ਹੋਏ ਧਮਾਕੇ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ

12/23/2021 5:55:43 PM

ਲੁਧਿਆਣਾ : ਵੀਰਵਾਰ ਦੁਪਹਿਰ ਲੁਧਿਆਣਾ ਦੇ ਕੋਰਟ ਕੰਪਲੈਕਸ ਵਿਚ ਹੋਏ ਜ਼ਬਰਦਸਤ ਧਮਾਕੇ ਤੋਂ ਬਾਅਦ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਧਮਾਕੇ ਵਿਚ ਦੋ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਅਤੇ ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਅਦਾਲਤ ਦੀ ਤੀਜੀ ਮੰਜ਼ਿਲ ’ਤੇ ਸਥਿਤ ਬਾਥਰੂਮ ਵਿਚ ਹੋਇਆ ਹੈ। ਸੂਤਰਾਂ ਮੁਤਾਬਕ ਜਿਸ ਬਾਥਰੂਮ ਵਿਚ ਇਹ ਧਮਾਕਾ ਹੋਇਆ ਹੈ, ਉਥੇ ਇਕ ਬੁਰੀ ਤਰ੍ਹਾਂ ਨੁਕਸਾਨੀ ਹੋਈ ਲਾਸ਼ ਵੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਭਿੱਖੀਵਿੰਡ ਨੇੜੇ ਵਾਪਰਿਆ ਵੱਡਾ ਹਾਦਸਾ, ਬੈਂਕ ਮੈਨੇਜਰ ਸਮੇਤ ਦੋ ਕੁੜੀਆਂ ਦੀ ਮੌਤ

ਫਿਲਹਾਲ ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪਠਾਨਕੋਟ ਏਅਰਬੇਸ ਨੇੜੇ ਵੀ ਧਮਾਕਾ ਹੋਇਆ ਸੀ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿਚ ਹਥਿਆਰ ਅਤੇ ਹੈਂਡ ਗ੍ਰਨੇਡ ਬਰਾਮਦ ਹੋਏ ਸਨ। ਇਸ ਤੋਂ ਬਾਅਦ ਪੰਜਾਬ ਵਿਚ ਅਲਰਟ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੋਰਟ ਕੰਪਲੈਕਸ ਵਿਚ ਇੰਨਾ ਜ਼ਬਰਦਸਤ ਧਮਾਕਾ ਹੋਣਾ ਪੁਲਸ ਅਤੇ ਖੁਫੀਆ ਏਜੰਸੀਆਂ ਦੀ ਕਾਰਜ ਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਅਦਾਲਤ ’ਚ ਲਗਾਈ ਅਰਜ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News