ਗੌਂਡਰ-ਲਾਹੌਰੀਆ ਐਨਕਾਊਂਟਰ ਮਾਮਲਾ : ਲਖਵਿੰਦਰ ਲੱਖਾ ਨੂੰ ਮਿਲੀ ਜ਼ਮਾਨਤ
Wednesday, Jan 31, 2018 - 07:39 PM (IST)
ਸ੍ਰੀ ਗੰਗਾਨਗਰ\ਚੰਡੀਗੜ੍ਹ : ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਨੂੰ ਪਨਾਹ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਸ੍ਰੀ ਗੰਗਾਨਗਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ 26 ਜਨਵਰੀ ਨੂੰ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੇ ਐਨਕਾਊਂਟਰ ਤੋਂ ਬਾਅਦ ਲਖਵਿੰਦਰ ਸਿੰਘ ਲੱਖਾ ਨੂੰ ਸ੍ਰੀ ਗੰਗਾਨਗਰ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਦੋਵੇਂ ਗੈਂਗਸਟਰ ਲਖਵਿੰਦਰ ਸਿੰਘ ਲੱਖਾ ਦੇ ਘਰ ਵਿਚ ਲੁਕੇ ਹੋਏ ਸਨ ਜਿਨ੍ਹਾਂ ਦਾ ਪੰਜਾਬ ਪੁਲਸ ਦੀ ਸਪੈਸ਼ਲ ਟੀਮ ਨੇ ਐਨਕਾਊਂਟਰ ਕਰ ਦਿੱਤਾ ਸੀ।
ਜਿਸ ਤੋਂ ਬਾਅਦ ਪੁਲਸ ਨੇ ਲੱਖਾ ਖਿਲਾਫ ਗੈਂਗਸਟਰਾਂ ਨੂੰ ਪਨਾਹ ਦੇਣ ਦਾ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਸੀ। ਹੁਣ ਗੰਗਾਨਗਰ ਪੁਲਸ ਨੇ ਲੱਖਾ ਨੂੰ ਜ਼ਮਾਨਤ ਦੇ ਦਿੱਤੀ ਹੈ।
