ਬਹਿਬਲ ਕਲਾਂ ਗੋਲ਼ੀ ਕਾਂਡ : ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਅਦਾਲਤ ਵਲੋਂ ਵੱਡੀ ਰਾਹਤ

03/08/2021 4:58:00 PM

ਫਰੀਦਕੋਟ (ਜਗਤਾਰ) - ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅੱਜ ਇੱਥੇ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਸੁਮੇਧ ਸੈਣੀ ਨੂੰ ਇਕ ਲੱਖ ਦੇ ਜ਼ਮਾਨਤੀ ਮੁਚੱਲਕੇ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਉਧਰ ਇਸੇ ਮਾਮਲੇ ਵਿਚ ਅੱਜ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵੀ ਅਦਾਲਤ ’ਚ ਪੇਸ਼ ਹੋਏ ਅਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਦੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 9 ਮਾਰਚ ਨੂੰ ਹੋਵੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕਤਲ ਕੀਤੇ ਬੱਚਿਆਂ ਦਾ ਹੋਇਆ ਪੋਸਟਮਾਰਟਮ, ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ

ਇਸ ਮੌਕੇ ਜਾਣਕਾਰੀ ਦਿੰਦਿਆ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਕਿਹਾ ਕਿ ਪਰਮਰਾਜ ਸਿੰਘ ਉਮਰਾਨੰਗ ਅਤੇ ਸੁਮੇਧ ਸਿੰਘ ਸੈਣੀ ਨੂੰ ਵਿਸ਼ੇਸ਼ ਜਾਂਚ ਟੀਮ ਨੇ ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਮਾਨਯੋਗ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ ਜਿਸ ਤੋਂ ਬਾਅਦ ਦੋਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਗਾਈ ਸੀ। ਮਾਨਯੋਗ ਹਾਈ ਕੋਰਟ ਨੇ ਦੋਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਦੋਹਾਂ ਨੂੰ 8 ਮਾਰਚ ਤੱਕ ਫਰੀਦਕੋਟ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਜਿਸ ਦੇ ਚਲਦੇ ਅੱਜ ਸੁਮੇਧ ਸਿੰਘ ਸਿੰਘ ਅਤੇ ਪਰਮਰਾਜ ਸਿੰਘ ਉਮਰਾਨੰਗਲ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ ਅਤੇ ਜ਼ਮਾਨਤ ਭਰੀ।

ਇਹ ਵੀ ਪੜ੍ਹੋ : ਪੁਲਸ ਟੀਮ ’ਤੇ ਹਮਲਾ ਕਰਕੇ ਸਮੱਗਲਰ ਛੁਡਾਇਆ, ਅਕਾਲੀ ਆਗੂ ਸਣੇ 70 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਉਨ੍ਹਾਂ ਦੱਸਿਆ ਕਿ ਦੋਹਾਂ ਨੂੰ ਮਾਨਯੋਗ ਅਦਾਲਤ ਨੇ 1-1 ਲੱਖ ਰੁਪਏ ਦੇ ਸੌਰਟੀ ਬਾਂਡ 'ਤੇ ਜ਼ਮਾਨਤ ਦੇ ਦਿੱਤੀ। ਇਸ ਮੌਕੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨਾਲ ਗੱਲ ਕਰਨੀ ਚਾਹੀ ਤਾਂ ਉੁਨ੍ਹਾਂ ਕਿਹਾ ਕਿ ਉਹ ਕਿਸੇ ਹੋਰ ਦਿਨ ਵਿਸਥਾਰ ਪੂਰਵਕ ਗੱਲਬਾਤ ਕਰਨਗੇ ਪਰ ਅੱਜ ਨਹੀਂ।

ਇਹ ਵੀ ਪੜ੍ਹੋ : ਬਜਟ ਇਜਲਾਸ: ਮਨਪ੍ਰੀਤ ਬਾਦਲ ਦਾ ਬੀਬੀਆਂ ਨੂੰ ਤੋਹਫਾ, ਪੰਜਾਬ 'ਚ ਮੁਫ਼ਤ ਸਫਰ ਕਰਨ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh