ਵਿਧਾਇਕ ਰਮਨ ਅਰੋੜਾ ਨੂੰ ਮਿਲਣ ਲਈ ਵਕੀਲ ਦੀ ਅਰਜ਼ੀ ਅਦਾਲਤ ਵੱਲੋਂ ਮਨਜ਼ੂਰ
Tuesday, May 27, 2025 - 08:15 PM (IST)

ਜਲੰਧਰ (ਜਤਿੰਦਰ,ਭਾਰਦਵਾਜ) : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਜਲੰਧਰ ਸੈਂਟਰ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਕੇਸ ਵਿੱਚ ਉਨ੍ਹਾਂ ਦੇ ਵਕੀਲ ਨਵੀਮ ਚੱਡਾ ਵੱਲੋਂ ਇਕ ਦਰਖਾਸਤ ਚੀਫ਼ ਜੂਡੀਸ਼ੀਅਲ ਮੈਜਿਸਟ੍ਰੈਟ ਸੁਸ਼ੀਲ ਬੋਧ ਦੀ ਅਦਾਲਤ ਵਿੱਚ ਲਗਾਈ ਗਈ ਸੀ ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਵਕੀਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ ਜਿਸ 'ਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਦਿੰਦੇ ਹੋਏ ਕਿਹਾ ਕਿ ਰਮਨ ਅਰੋੜਾ ਦੇ ਵਕੀਲ ਨਵੀਨ ਚੱਡਾ ਕਿਸੇ ਵੇਲੇ ਵੀ ਉਨ੍ਹਾਂ ਨੂੰ ਮਿਲ ਸਕਦੇ ਹਨ।
ਇਸ ਤੋਂ ਇਲਾਵਾ ਰਮਨ ਅਰੋੜਾ ਦਾ ਇਲਾਜ ਕਿਸੇ ਨਿੱਜੀ ਹਸਪਤਾਲ ਵਿੱਚ ਕਰਵਾਉਣ ਦੇ ਸੰਬੰਧੀ ਲਗਾਈ ਗਈ ਅਰਜ਼ੀ 'ਤੇ ਅਦਾਲਤ ਨੇ ਕਿਹਾ ਕਿ ਇਹ ਵਿਜੀਲੈਂਸ ਖੁਦ ਦੇਖੇਗੀ ਕਿ ਜੇਕਰ ਸਿਵਲ ਹਸਪਤਾਲ ਵਿੱਚ ਕੋਈ ਫੈਸਿਲਿਟੀ ਮੌਜੂਦ ਨਹੀਂ ਹੈ ਤਾਂ ਵਿਜੀਲੈਂਸ ਉਨ੍ਹਾਂ ਨੂੰ ਨਿੱਜੀ ਹਸਪਤਾਲ ਵੀ ਲਿਜਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e