ਦਿੱਲੀ-NCR 'ਚ ਵਧਦੇ ਪ੍ਰਦੂਸ਼ਣ 'ਤੇ SC ਚਿੰਤਤ, ਪੰਜਾਬ ਸਣੇ 5 ਸੂਬਿਆਂ ਤੋਂ ਮੰਗਿਆ ਹਲਫ਼ਨਾਮਾ
Tuesday, Oct 31, 2023 - 12:45 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਹਵਾ ਪ੍ਰਦੂਸ਼ਣ ਕੰਟਰੋਲ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੰਦੇ ਹੋਏ ਹਲਫ਼ਨਾਮੇ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ। ਜੱਜ ਐੱਸ.ਕੇ. ਕੌਲ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਉਨ੍ਹਾਂ ਨੂੰ ਇਕ ਹਫ਼ਤੇ ਅੰਦਰ ਹਲਫਨਾਮਾ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : ਭਿਆਨਕ ਹਾਦਸਾ, ਬੋਲੈਰੋ ਜੀਪ ਦਰੱਖਤ ਨਾਲ ਟਕਰਾਉਣ ਕਾਰਨ ਬੱਚੇ ਸਮੇਤ 5 ਲੋਕਾਂ ਦੀ ਮੌਤ
ਬੈਂਚ 'ਚ ਜੱਜ ਸੁਧਾਂਸ਼ੂ ਧੂਲੀਆ ਅਤੇ ਜੱਜ ਪੀ.ਕੇ. ਮਿਸ਼ਰਾ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਦਿੱਲੀ 'ਚ ਹਵਾ ਪ੍ਰਦੂਸ਼ਣ ਦੇ ਮੁੱਖ ਕਾਰਨਾਂ 'ਚੋਂ ਇਕ ਪਰਾਲੀ ਸਾੜਨਾ ਹੈ। ਸੁਪਰੀਮ ਕੋਰਟ ਨੇ ਪਹਿਲੇ ਦਿੱਲੀ 'ਚ ਉਸ ਦੇ ਨੇੜੇ-ਤੇੜੇ ਦੇ ਹਵਾ ਪ੍ਰਦੂਸ਼ਣ 'ਤੇ ਲਗਾਮ ਲਗਾਉਣ ਲਈ ਚੁੱਕੇ ਗਏ ਕਦਮਾਂ 'ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏਕਿਊ.ਐੱਮ.) ਤੋਂ ਇਕ ਰਿਪੋਰਟ ਮੰਗੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8