ਕੋਰਟ ਨੇ ਧੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਮਤਰੇਏ ਪਿਓ ਨੂੰ ਸੁਣਾਈ ਮਿਸਾਲੀ ਸਜ਼ਾ
Wednesday, Mar 29, 2023 - 01:53 AM (IST)

ਚੰਡੀਗੜ੍ਹ (ਸੁਸ਼ੀਲ ਰਾਜ) : ਨਾਬਾਲਿਗ ਮਤਰੇਈ ਧੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿੱਚ ਫਾਸਟ ਟਰੈਕ ਜੱਜ ਸਵਾਤੀ ਸਹਿਗਲ ਦੀ ਅਦਾਲਤ ਨੇ ਦੋਸ਼ੀ ਪਿਤਾ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 60,000 ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਜ਼ੁਰਮਾਨਾ ਅਦਾ ਨਾ ਕਰਨ ’ਤੇ ਦੋਸ਼ੀ ਪਿਤਾ ਨੂੰ ਦੋ ਸਾਲ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ।
ਇਹ ਵੀ ਪੜ੍ਹੋ : ਲਵ ਮੈਰਿਜ ਦੇ 7 ਮਹੀਨਿਆਂ ਬਾਅਦ ਨਵ-ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਤੀ ਦੇ ਦੇਖ ਉੱਡੇ ਹੋਸ਼
ਸ਼ਿਕਾਇਤਕਰਤਾ ਦੇ ਵਕੀਲ ਨੇ ਅਦਾਲਤ ਵਿਚ ਕਿਹਾ ਸੀ ਕਿ ਪੀੜਤਾ ਦੀ ਮੈਡੀਕਲ ਜਾਂਚ ਵਿਚ ਜਬਰ-ਜ਼ਿਨਾਹ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਗਿਆ। ਸਰਕਾਰੀ ਵਕੀਲ ਨੇ ਕਿਹਾ ਸੀ ਕਿ ਇਹ ਕੇਸ ਵਾਜਬ ਸ਼ੱਕ ਤੋਂ ਪਰ੍ਹੇ ਸਾਬਤ ਹੋਇਆ ਹੈ। ਦੂਜੇ ਪਾਸੇ ਮੁਲਜ਼ਮ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਸ ਨੂੰ ਕੇਸ ਵਿਚ ਝੂਠਾ ਫਸਾਇਆ ਗਿਆ ਹੈ, ਇਸ ਤੋਂ ਇਲਾਵਾ ਇਹ ਕਿਹਾ ਗਿਆ ਸੀ ਕਿ ਉਹ ਅਤੇ ਪੀਡ਼ਤਾ ਦੀ ਮਾਂ ਇਕ ਲਡ਼ਕੇ ਨਾਲ ਪੀਡ਼ਤਾ ਦੇ ਸਬੰਧਾਂ ਦੇ ਵਿਰੁੱਧ ਸਨ। ਅਜਿਹੇ ’ਚ ਪੀੜਤਾ ਨੇ ਆਪਣੇ ਪਿਤਾ ਖਿਲਾਫ਼ ਜਬਰ-ਜ਼ਿਨਾਹ ਦਾ ਝੂਠਾ ਮਾਮਲਾ ਦਰਜ ਕਰਵਾ ਦਿੱਤਾ।
3 ਤੋਂ 4 ਵਾਰ ਜ਼ਬਰਦਸਤੀ ਸਬੰਧ ਬਣਾਏ
ਦਾਇਰ ਕੇਸ 5 ਨਵੰਬਰ, 2020 ਦਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮਾਂ ਨੇ ਦੂਜਾ ਵਿਆਹ ਕਰਵਾ ਲਿਆ। ਲੜਕੀ ਨੇ ਕਿਹਾ ਸੀ ਕਿ ਉਸ ਦੀ ਮਾਂ ਜਨਵਰੀ ਅਤੇ ਫਰਵਰੀ 2019 ਵਿੱਚ ਉਸ ਦੇ ਦੂਜੇ ਵਿਆਹ ਤੋਂ ਬਾਅਦ ਗਰਭਵਤੀ ਸੀ, ਜਦੋਂ ਉਸ ਦੇ ਮਤਰੇਏ ਪਿਤਾ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਘਬਰਾਹਟ ਅਤੇ ਸ਼ਰਮ ਕਾਰਨ ਉਸ ਨੇ ਇਹ ਗੱਲ ਉਸ ਸਮੇਂ ਕਿਸੇ ਨੂੰ ਨਹੀਂ ਦੱਸੀ।
ਇਹ ਵੀ ਪੜ੍ਹੋ : ਵਿਆਹ ਤੋਂ ਇਨਕਾਰ ਕਰਨ 'ਤੇ ਭੜਕਿਆ ਸਿਰਫਿਰਾ ਆਸ਼ਿਕ, ਤਲਾਕਸ਼ੁਦਾ ਔਰਤ 'ਤੇ ਸੁੱਟਿਆ ਤੇਜ਼ਾਬ
ਪੀੜਤਾ ਅਨੁਸਾਰ ਉਸ ਦੇ ਪਿਤਾ ਨੇ ਉਸ ਨਾਲ ਤਿੰਨ-ਚਾਰ ਵਾਰ ਸਰੀਰਕ ਸਬੰਧ ਬਣਾਏ। ਪੁਲਸ ਨੇ ਐੱਫ. ਆਈ. ਆਰ. ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਪੀੜਤਾ ਦੇ ਮੈਜਿਸਟ੍ਰੇਟ ਦੇ ਸਾਹਮਣੇ 164 ਦੀ ਕਾਰਵਾਈ ਕਰ ਕੇ ਬਿਆਨ ਦਰਜ ਕੀਤੇ ਸਨ। ਇਸ ਦੇ ਨਾਲ ਹੀ ਉਸ ਦੇ ਮਤਰੇਏ ਪਿਤਾ ਦੇ ਨਾਲ-ਨਾਲ ਨਾਬਾਲਿਗਾ ਦੀ ਮੈਡੀਕਲ ਜਾਂਚ ਕੀਤੀ ਗਈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਤੈਅ ਸਮੇਂ ’ਤੇ ਅਦਾਲਤ ’ਚ ਚਾਰਜਸ਼ੀਟ ਪੇਸ਼ ਕੀਤੀ, ਜਿਸ ’ਚ ਅਦਾਲਤ ਨੇ ਦੋਸ਼ਾਂ ਅਤੇ ਸਬੂਤਾਂ ਨੂੰ ਦੇਖਦੇ ਹੋਏ ਦੋਸ਼ ਤੈਅ ਕਰ ਕੇ ਸੁਣਵਾਈ ਸ਼ੁਰੂ ਕਰ ਦਿੱਤੀ।