9 ਸਾਲ ਪਹਿਲਾਂ ਠੱਗੀ ਕਰਨ ਵਾਲੇ ਮੁਲਜ਼ਮ ਸਬੂਤਾਂ ਦੀ ਘਾਟ ਕਾਰਨ ਬਰੀ

Monday, Oct 14, 2024 - 12:55 PM (IST)

ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ ਨੌਕਰੀ ਦਿਵਾਉਣ ਦੇ ਨਾਂ ’ਤੇ 9 ਸਾਲ ਪਹਿਲਾਂ ਹੋਈ ਠੱਗੀ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ’ਚ ਬਰੀ ਕਰ ਦਿੱਤਾ। ਬਰੀ ਹੋਏ ਨੌਜਵਾਨਾਂ ਦੀ ਪਛਾਣ ਸੋਨੂੰ ਚਾਹਲ ਉਰਫ਼ ਸਾਹਿਲ ਵਾਸੀ ਕੈਥਲ ਜ਼ਿਲ੍ਹਾ ਹਰਿਆਣਾ ਅਤੇ ਹਰਮੀਤ ਸਿੰਘ ਉਰਫ਼ ਅਮਨ ਵਾਸੀ ਮਨੀਮਾਜਰਾ ਵਜੋਂ ਹੋਈ ਹੈ। ਬਰੀ ਹੋਏ ਦੋਵੇਂ ਮੁਲਜ਼ਮਾਂ ਖ਼ਿਲਾਫ਼ ਸਾਲ 2015 ’ਚ ਸੈਕਟਰ-17 ਥਾਣਾ ਪੁਲਸ ਨੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਦੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਹੀ ਆਪਣੇ ਬਿਆਨਾਂ ਤੋਂ ਮੁੱਕਰ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲ ਅਰੁਣ ਵੋਹਰਾ ਨੇ ਅਦਾਲਤ ’ਚ ਚੱਲੀ ਬਹਿਸ ਦੌਰਾਨ ਕਿਹਾ ਕਿ ਉਸ ਨੂੰ ਇਸ ਮਾਮਲੇ ’ਚ ਝੂਠਾ ਫਸਾਇਆ ਗਿਆ ਹੈ। ਅਦਾਲਤ ਨੇ ਮਾਮਲੇ ’ਚ ਸਾਹਮਣੇ ਆਏ ਤੱਥਾਂ ਦੀ ਪੜਤਾਲ ਤੇ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ।
ਪੈਸੇ ਲੈ ਕੇ ਨਹੀਂ ਕਰਵਾਈ ਸੀ ਜੁਆਈਨਿੰਗ
ਸੈਕਟਰ-19 ਦੇ ਰਹਿਣ ਵਾਲੇ ਪੰਕਜ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਸੀ ਕਿ ਜੂਨ 2015 ਨੂੰ ਉਹ ਇਕ ਇਸ਼ਤਿਹਾਰ ਪੜ੍ਹ ਕੇ ਸਾਹਿਲ ਤੇ ਅਮਨ ਤੋਂ ਸੈਕਟਰ-22 ’ਚ ਮਿਲਿਆ ਸੀ। ਉਨ੍ਹਾਂ ਨੇ ਉਸ ਨੂੰ ਨੌਕਰੀ ਲਗਵਾਉਣ ਦਾ ਭਰੋਸਾ ਦਿਵਾ ਕੇ 14 ਹਜ਼ਾਰ ਰੁਪਏ ਲੈ ਲਏ, ਪਰ ਉਨ੍ਹਾਂ ਨੇ ਉਸ ਨੂੰ ਜੁਆਈਨਿੰਗ ਲੈਟਰ ਨਹੀਂ ਦਿੱਤਾ। ਉਸ ਦੇ ਕਾਫੀ ਵਿਰੋਧ ਕਰਨ ’ਤੇ ਮੁਲਜ਼ਮਾਂ ਨੇ ਉਸ ਨੂੰ 12 ਹਜ਼ਾਰ ਰੁਪਏ ਦਾ ਚੈੱਕ ਦੇ ਦਿੱਤਾ, ਜੋ ਕਿ ਬਾਊਂਸ ਹੋ ਗਿਆ। ਇਸ ਤੋਂ ਬਾਅਦ ਉਸ ਨੇ ਇਸ ਬਾਰੇ ਵਿਚ ਪੁਲਸ ਨੂੰ ਸ਼ਿਕਾਇਤ ਦਿੱਤੀ, ਪਰ ਉਹ ਅਦਾਲਤ ’ਚ ਉਹ ਮੁੱਕਰ ਗਿਆ। ਇਸ ਤੋਂ ਬਾਅਦ ਅਦਾਲਤ ਨੇ ਦੋਹਾਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ।
 


Babita

Content Editor

Related News