ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼
Friday, May 15, 2026 - 06:13 PM (IST)
ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਪੁਲਸ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਦੋਸ਼ ਤੈਅ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਗੰਭੀਰ ਸੱਟਾਂ ਪਹੁੰਚਾਉਣ, ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ, ਅਪਰਾਧਿਕ ਸਾਜ਼ਿਸ਼ ਰਚਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਗੈਰ-ਕਾਨੂੰਨੀ ਭੀੜ ਦੀ ਅਗਵਾਈ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੀਆਂ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ
ਹਾਲਾਂਕਿ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਆਰਮਜ਼ ਐਕਟ ਅਤੇ ਸਬੂਤ ਨਸ਼ਟ ਕਰਨ ਨਾਲ ਸਬੰਧਤ ਧਾਰਾਵਾਂ ਨੂੰ ਹਟਾ ਦਿੱਤਾ। ਬਚਾਅ ਪੱਖ ਦੇ ਵਕੀਲ ਰੀਤੂ ਰਾਏ ਸੰਧੂ ਨੇ ਦਲੀਲ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਇਹ ਧਾਰਾਵਾਂ ਰੱਦ ਕਰ ਦਿੱਤੀਆਂ।
ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ
ਕੀ ਹੈ ਅਜਨਾਲਾ ਮਾਮਲਾ?
ਇਹ ਮਾਮਲਾ ਫਰਵਰੀ 2023 ਦਾ ਹੈ, ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਥਾਣੇ 'ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਬੈਰੀਕੇਡ ਤੋੜੇ ਗਏ ਅਤੇ ਪੁਲਸ ਨਾਲ ਝੜਪ ਹੋਈ ਸੀ। ਇਸ ਸਬੰਧੀ ਦਰਜ ਐਫਆਈਆਰ ਨੰਬਰ 39 'ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਅਨੁਸਾਰ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
