ਮੁੰਡੇ ਨਾਲ ਗੰਦੀ ਹਰਕਤ ਕਰਨ ਵਾਲੇ 2 ਮੁਲਜ਼ਮਾਂ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
Thursday, Nov 13, 2025 - 01:51 PM (IST)
ਅੰਮ੍ਰਿਤਸਰ (ਜ.ਬ.)-ਮਾਣਯੋਗ ਜੱਜ ਤ੍ਰਿਪਤਜੋਤ ਕੌਰ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ (ਫਾਸਟ ਟ੍ਰੈਕ ਕੋਰਟ) ਅੰਮ੍ਰਿਤਸਰ ਦੀ ਅਦਾਲਤ ਨੇ ਗਗਨਦੀਪ ਸਿੰਘ ਉਰਫ ਬਿੱਲੀ ਪੁੱਤਰ ਹਰਜਿੰਦਰ ਸਿੰਘ, ਸਾਹਿਲ ਪੁੱਤਰ ਅਸ਼ੋਕ ਕੁਮਾਰ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਨੂੰ ਐੱਫ. ਆਈ. ਆਰ. ਨੰਬਰ 343/2020, ਥਾਣਾ ਇਸਲਾਮਾਬਾਦ ਅੰਮ੍ਰਿਤਸਰ ਅਧੀਨ 377/506/201 ਆਈ. ਪੀ. ਸੀ. ਅਤੇ 4 (2) ਪੋਕਸੋ ਐਕਟ ਵਿਚ ਦੋਸ਼ੀ ਠਹਿਰਾਇਆ ਅਤੇ 20 ਸਾਲ ਦੀ ਕੈਦ ਅਤੇ 20500/-ਰੁਪਏ ਹਰੇਕ ਨੂੰ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ- ਪੰਜਾਬ: ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਮਾਲਕਾਂ ਨੂੰ ਰਹਿਣਾ ਹੋਵੇਗਾ ਚੌਕਸ ! ਹੁਣ ਸ਼ਰਾਬ ਦੀ ਖਪਤ ਦੱਸੇਗੀ...
ਜੱਜਮੈਟ ਅਨੁਸਾਰ ਘਟਨਾ ਵਾਲੇ ਦਿਨ ਭਾਵ 17.07.2020 ਨੂੰ 10 ਸਾਲ ਦਾ ਪੀੜਤ ਆਪਣੇ ਦੋਸਤ ਨਾਲ ਮੋਟਰ ’ਤੇ ਗਿਆ, ਜਿੱਥੇ ਉਕਤ ਦੋਵੇਂ ਦੋਸ਼ੀ ਨਾਬਾਲਗ ਦੋਸ਼ੀ ਨਾਲ ਪਹਿਲਾਂ ਹੀ ਮੌਜੂਦ ਸਨ ਅਤੇ ਉਨ੍ਹਾਂ ਨੇ ਪੀੜਤ ਨੂੰ ਫੜ ਲਿਆ, ਜਦਕਿ ਉਸ ਦੇ ਦੋਸਤ ਮੌਕੇ ਤੋਂ ਭੱਜ ਜਾਂਦੇ ਹਨ। ਉਨ੍ਹਾਂ ਨੇ ਪੀੜਤ ਨੂੰ ਚੱਪਲਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਗਲਤ ਕੰਮ ਲਈ ਕਿਹਾ। ਪੀੜਤ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਫਿਰ ਨਾਬਾਲਗ ਦੋਸ਼ੀ ਨੇ ਉਸ ਨੂੰ ਦੁਬਾਰਾ ਆਪਣੀਆਂ ਚੱਪਲਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਡਰਦੇ ਹੋਏ ਉਸ ਨੇ ਉਨ੍ਹਾਂ ਦੀ ਇੱਛਾ ਅਨੁਸਾਰ ਗਲਤ ਕੰਮ ਕੀਤਾ ਅਤੇ ਦੋਵਾਂ ਮੁਲਜ਼ਮਾਂ ਵਲੋਂ ਬਣਾਈ ਗਈ ਵੀਡੀਓ ਨੂੰ ਵਾਇਰਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ
ਨਾਬਾਲਗ ਦੋਸ਼ੀ ਨੂੰ ਜੁਵੈਨਾਇਲ ਜਸਟਿਸ ਬੋਰਡ ਦੀ ਅਦਾਲਤ ਨੇ 31.07.2024 ਨੂੰ ਨਾਬਾਲਗ ਹੋਣ ਕਰ ਕੇ 3 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਦੀ ਸਜ਼ਾ ਸੁਣਾਈ ਸੀ। ਉਸ ਨੇ ਆਪਣੀ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਅੱਜ ਇਸ ਅਦਾਲਤ ਨੇ ਉਕਤ ਦੋਵਾਂ ਦੋਸ਼ੀਆਂ ਦੇ ਮੁੱਖ ਕੇਸ ਦੇ ਨਾਲ ਖਾਰਜ ਕਰ ਦਿੱਤਾ ਹੈ ਅਤੇ ਜੁਵੈਨਾਇਲ ਜਸਟਿਸ ਬੋਰਡ ਅੰਮ੍ਰਿਤਸਰ ਦੀ ਅਦਾਲਤ ਵਲੋਂ ਸੁਣਾਈ ਗਈ ਉਸ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਸ ਸਜ਼ਾ ਰਾਹੀਂ ਅਦਾਲਤ ਸਮਾਜ ਨੂੰ ਇਹ ਸੰਦੇਸ਼ ਦਿੰਦੀ ਹੈ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਕੱਲ੍ਹ ਖੁਲ੍ਹੇਗਾ 'ਚੋਣ ਪਿਟਾਰਾ', CCTV ਤੇ BSF ਦੀ ਨਿਗਰਾਨੀ ਹੇਠ EVM ਮਸ਼ੀਨਾਂ ’ਚ ਬੰਦ 15 ਉਮੀਦਵਾਰਾਂ ਦੀ ਕਿਸਮਤ
