ਜਵਾਕ ਨਾਲ ਗਲਤ ਕੰਮ ਕਰਨ ਵਾਲੇ ਦੋਸ਼ੀ ਨੂੰ ਅਦਾਤਲ ਨੇ ਸੁਣਾਈ ਮਿਸਾਲੀ ਸਜ਼ਾ
Sunday, Nov 16, 2025 - 03:07 PM (IST)
ਮੋਗਾ (ਸੰਦੀਪ ਸ਼ਰਮਾ)-ਮਾਨਯੋਗ ਜ਼ਿਲ੍ਹਾ ਅਤੇ ਵਧੀਕ ਸੈਸ਼ਨ ਜੱਜ ਸ੍ਰੀ ਬਿਸ਼ਨ ਸਰੂਪ ਦੀ ਅਦਾਲਤ ਨੇ ਲਗਭਗ ਡੇਢ ਸਾਲ ਪਹਿਲਾਂ 10 ਸਾਲ ਦੇ ਬੱਚੇ ਨਾਲ ਕੁਕਰਮ ਦੇ ਮਾਮਲੇ ’ਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਸਿਟੀ ਸਾਊਥ ਪੁਲਸ ਸਟੇਸ਼ਨ ਵੱਲੋਂ ਨਾਮਜ਼ਦ ਇਕ ਮੁਲਜ਼ਮ ਨੂੰ ਦੋਸ਼ੀ ਪਾਇਆ ਹੈ। ਮਾਣਯੋਗ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਦੋਸ਼ੀ ਨੂੰ ਇਕ ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਇਸ ਮਾਮਲੇ ਵਿਚ, 10 ਸਾਲਾ ਪੀੜਤ ਬੱਚੇ ਦੇ ਪਿਤਾ ਨੇ 5 ਜਨਵਰੀ, 2024 ਨੂੰ ਸਿਟੀ ਸਾਊਥ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ, ਜਿਸ ਵਿਚ ਦੋਸ਼ ਲਗਾਇਆ ਗਿਆ ਕਿ ਘਟਨਾ ਵਾਲੇ ਦਿਨ, ਉਨ੍ਹਾਂ ਦੇ ਇਲਾਕੇ ਵਿਚ ਰਹਿਣ ਵਾਲੇ ਈ-ਰਿਕਸ਼ਾ ਚਾਲਕ ਨਵਪ੍ਰੀਤ ਸਿੰਘ ਉਰਫ਼ ਰਵੀ ਨੇ ਪਤੰਗ ਅਤੇ ਰੱਸੀ ਦਾ ਵਾਅਦਾ ਕਰ ਕੇ ਉਸਦੇ ਬੱਚੇ ਨੂੰ ਆਪਣੇ ਈ-ਰਿਕਸ਼ਾ ਵਿਚ ਬਿਠਾਇਆ, ਉਸ ਨੂੰ ਇਕ ਕਮਰੇ ’ਚ ਲੈ ਗਿਆ ਅਤੇ ਉਸ ਨਾਲ ਕੁਕਰਮ ਕੀਤਾ, ਬੱਚੇ ਨੇ ਇਸ ਘਟਨਾ ਬਾਰੇ ਉਨ੍ਹਾਂ ਨੂੰ ਦੱਸਿਆ।
ਇਹ ਵੀ ਪੜ੍ਹੋ-ਪੰਜਾਬ 'ਚ ਬੁਲੇਟ ਚਾਲਕ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਇਹ ਕੰਮ
ਇਹ ਜਾਣਕਾਰੀ ਮਿਲਣ ’ਤੇ, ਪੁਲਸ ਨੇ ਬੱਚੇ ਦੀ ਡਾਕਟਰੀ ਜਾਂਚ ਕਰਵਾਈ ਅਤੇ 5 ਜਨਵਰੀ, 2024 ਨੂੰ ਨਵਪ੍ਰੀਤ ਸਿੰਘ ਉਰਫ਼ ਰਵੀ ਵਿਰੁੱਧ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਮੁਕੱਦਮੇ ਦੌਰਾਨ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ, ਮਾਣਯੋਗ ਅਦਾਲਤ ਨੇ ਮੁਲਜ਼ਮ ਨਵਪ੍ਰੀਤ ਸਿੰਘ ਉਰਫ਼ ਰਵੀ ਨੂੰ ਦੋਸ਼ੀ ਪਾਇਆ ਅਤੇ ਉਸ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 50,000 ਜੁਰਮਾਨੇ ਦੀ ਸਜ਼ਾ ਸੁਣਾਈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Power Cut!
