ਜ਼ੀਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਤ ਨੂੰ ਜਸਟਿਸ ਵਿਕਾਸ ਬਹਿਲ ਦੇ ਘਰ ’ਤੇ ਲੱਗੀ ਕੋਰਟ

Sunday, Oct 22, 2023 - 08:52 AM (IST)

ਚੰਡੀਗੜ੍ਹ (ਹਾਂਡਾ) – ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਇਕ ਮਾਮਲੇ ਵਿਚ ਹੋਈ ਗ੍ਰਿਫ਼ਤਾਰੀ ਨੂੰ ਨਾਜਾਇਜ਼ ਦੱਸਦਿਆਂ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਨੂੰ ਵੀ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਜ਼ੀਰਾ ਦੇ ਭਰਾ ਵਲੋਂ ਦਾਖਲ ਪਟੀਸ਼ਨ ’ਤੇ ਰਾਤ 8 ਵਜੇ ਜਸਟਿਸ ਵਿਕਾਸ ਬਹਿਲ ਦੇ ਘਰ ’ਤੇ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਸੁਣਵਾਈ ਸੋਮਵਾਰ ਨੂੰ ਨਿਰਧਾਰਿਤ ਕਰ ਦਿੱਤੀ ਹੈ ਤੇ ਐੱਫ.ਆਈ.ਆਰ. ਦਰਜ ਕਰਨ ਵਾਲੇ ਪੁਲਸ ਸਟੇਸ਼ਨ ਦੇ ਐੱਸ.ਐੱਚ.ਓ. ਨੂੰ ਉਹ ਸ਼ਿਕਾਇਤ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ, ਜਿਸ ਦੇ ਆਧਾਰ ’ਤੇ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਅਦਾਲਤ ਨੇ ਜ਼ਿਲਾ ਮੈਜਿਸਟ੍ਰੇਟ ਨੂੰ ਵੀ ਮਾਮਲੇ ਵਿਚ ਜਲਦੀ ਸੁਣਵਾਈ ਕਰਕੇ ਫੈਸਲਾ ਲੈਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਾਈਕੋਰਟ ਨੇ ਜ਼ੀਰਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਤੱਥਾਂ ਦੇ ਨਾਲ ਮੁੜ ਪਟੀਸ਼ਨ ਦਾਖਲ ਕਰਨ ਦੀ ਛੋਟ ਦਿੱਤੀ ਗਈ ਸੀ।


Harinder Kaur

Content Editor

Related News