ਨਸ਼ਾ ਤਸਕਰੀ ਦੇ ਮਾਮਲੇ 'ਚ ਇੰਸਪੈਕਟਰ ਇੰਦਰਜੀਤ 7 ਦਿਨ ਦੇ ਪੁਲਸ ਰਿਮਾਂਡ 'ਤੇ (ਵੀਡੀਓ)
Tuesday, Jun 13, 2017 - 12:27 PM (IST)
ਮੋਹਾਲੀ — ਇਸੰਪੈਕਟਰ ਇੰਦਰਜੀਤ ਨੂੰ ਦੇਰ ਰਾਤ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਅਦਲਾਤ ਵਲੋਂ ਇੰਦਰਜੀਤ ਨੂੰ 7 ਦਿਨਾਂ ਲਈ 19 ਜੂਨ ਤਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਜਾਣਕਾਰੀ ਮੁਤਾਬਕ ਨਸ਼ਿਆ ਖਿਲਾਫ ਕਾਇਮ ਕੀਤੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ) ਨੇ ਪੰਜਾਬ ਪੁਲਸ ਦੇ ਸਭ ਤੋਂ ਕਾਬਿਲ ਮੰਨੇ ਜਾਂਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਘਰ ਤੋਂ ਵੱਡੀ ਮਾਤਰਾ 'ਚ ਨਸ਼ਾ ਤੇ ਅਸਲਾ ਬਰਾਮਦ ਕੀਤਾ ਗਿਆ ਹੈ ਜਿਸ ਦੇ ਤਹਿਤ ਐੱਸ. ਟੀ. ਐੱਫ ਦੀ ਟੀਮ ਨੇ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫਤਾਰ ਕੀਤਾ ਹੈ।
ਐੱਸ ਟੀ. ਐੱਫ ਦੇ ਏ. ਆਈ. ਜੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮਾਣਯੋਗ ਅਦਾਲਤ ਨੇ ਇੰਦਰਜੀਤ ਨੂੰ 19 ਜੂਨ ਤਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਦੌਰਾਨ ਇੰਦਰਜੀਤ ਕੋਲੋ ਨਸ਼ਾ ਤਸਕਰਾਂ ਨਾਲ ਸਬੰਧਾਂ ਤੇ ਬੇਨਿਯਮੀਆਂ ਬਾਰੇ ਪੁੱਛ ਪੜਤਾਲ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇੰਸਪੈਕਟਰ ਇੰਦਰਜੀਤ ਸਿੰਘ ਦਾ ਨਾਂ ਵਿਵਾਦਾਂ ਨਾਲ ਜੁੜਿਆ ਰਿਹਾ ਹੈ ਤੇ ਉਸ ਨੂੰ ਸਭ ਤੋਂ ਵੱਧ ਨਸ਼ਾ ਬਰਾਮਦ ਕਰਨ ਵਾਲੇ ਅਫਸਰ ਵਜੋਂ ਜਾਣਿਆ ਜਾਂਦਾ ਸੀ। ਇਸ ਤੋਂ ਇਲਾਵਾ ਸੁੱਖਾ ਕਾਹਲਵਾਂ ਤੇ ਕਈ ਹੋਰ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਉਹ ਚਰਚਾ 'ਚ ਆਇਆ ਸੀ।
