ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ’ਤੇ ਲਗਾਈ ਰੋਕ ਅਦਾਲਤ ਨੇ ਹਟਾਈ

Tuesday, May 09, 2023 - 10:49 PM (IST)

ਲੁਧਿਆਣਾ (ਮਹਿਰਾ)-ਪ੍ਰਸਿੱਧ ਗਾਇਕ ਅਮਰ ਸਿੰਘ ਚਮਕੀਲਾ ’ਤੇ ਬਣੀ ਫ਼ਿਲਮ ਨੂੰ ਰਿਲੀਜ਼ ਕਰਨ ’ਤੇ ਲਗਾਈ ਰੋਕ ਅੱਜ ਅਦਾਲਤ ਨੇ ਹਟਾ ਦਿੱਤੀ ਹੈ, ਜਿਸ ਨਾਲ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਨਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਫਿਲਮ ਜਾਰੀ ਕੀਤੇ ਜਾਣ ਦਾ ਰਸਤਾ ਸਾਫ਼ ਹੋ ਗਿਆ ਹੈ। ਸਿਵਲ ਜੱਜ ਸੀਨੀਅਰ ਡਵੀਜ਼ਨ ਸੁਮਿਤ ਕੱਕੜ ਨੇ ਅੱਜ ਮਾਮਲੇ ’ਤੇ ਸੁਣਵਾਈ ਕਰਦਿਆਂ ਪਟੀਸ਼ਨਕਰਤਾ ਦੀ ਸਟੇਅ ਦੀ ਅਰਜ਼ੀ ਖਾਰਿਜ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਮਣੀਪੁਰ ’ਚ ਫਸੇ ਪੰਜਾਬੀਆਂ ਲਈ ਚੁੱਕਿਆ ਇਹ ਅਹਿਮ ਕਦਮ

ਇਸ ਤੋਂ ਪਹਿਲਾਂ ਤੱਤਕਾਲੀ ਸਿਵਲ ਜੱਜ ਸੀਨੀਅਰ ਡਵੀਜ਼ਨ ਹਰਸਿਮਰਨਜੀਤ ਸਿੰਘ ਨੇ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ ਅਤੇ ਹੋਰਨਾਂ ਤੋਂ ਇਲਾਵਾ ਪੰਜਾਬੀ ਗਾਇਕ ਮ੍ਰਿਤਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਬਾਇਓਪਿਕ (ਫਿਲਮ) ਦੇ ਪ੍ਰਸਾਰਣ, ਰਿਲੀਜ਼, ਅਪਲੋਡ, ਸਟ੍ਰੀਮਿੰਗ ਕਰਨ ਤੋਂ ਰੋਕ ਦਿੱਤਾ ਸੀ। ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਪਰੋਕਤ ਹੁਕਮ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

 ਪਟੀਸ਼ਨ ਵਿਚ ਦਲੀਲ ਦਿੱਤੀ ਗਈ ਹੈ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ ਨਾਲ ਆਪਣੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦਾ ਅਧਿਕਾਰ ਦਿੱਤਾ ਸੀ। ਉਕਤ ਮਕਸਦ ਲਈ ਉਹ 5 ਲੱਖ ਰੁਪਏ ਵੀ ਲੈ ਚੁੱਕੀ ਹੈ ਅਤੇ ਉਪਰੋਕਤ ਸਮਝੌਤੇ/ਲੇਖਨ ਨਾਲ ਬੱਝੇ ਰਹਿਣ ਦਾ ਵਚਨ ਦਿੱਤਾ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ ਸੀ। 3 ਨਵੰਬਰ, 2022 ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਸਿਰ ’ਚ ਘੋਟਣਾ ਮਾਰ ਕੇ ਕੀਤਾ ਪਤਨੀ ਦਾ ਕਤਲ

ਪਟੀਸ਼ਨਕਰਤਾ ਨੇ ਜਦੋਂ ਉਕਤ ਬਾਇਓਪਿਕ ਬਣਾਉਣ ਦਾ ਇੰਤਜ਼ਾਮ ਕਰਨਾ ਸ਼ੁਰੂ ਕੀਤਾ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਲੰਬਾ ਖਿੱਚਣ ਲੱਗੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਪ੍ਰਤੀਵਾਦੀ ਆਪਸ ਵਿਚ ਮਿਲੀਭੁਗਤ ਕਰਕੇ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਜੀਵਨੀ ’ਤੇ ਫਿਲਮ ਬਣਾ ਰਹੇ ਸਨ। ਉਨ੍ਹਾਂ ਨੂੰ ਇਹ ਸਭ ਬੰਦ ਕਰਨ ਦੀ ਗੁਹਾਰ ਲਗਾਈ ਗਈ ਪਰ ਉਹ ਨਾ ਮੰਨੇ। ਪਟੀਸ਼ਨਕਰਤਾ ਨੇ ਕਿਹਾ ਕਿ ਜੇਕਰ ਇਹ ਸਾਰੇ ਵਿਅਕਤੀ ਆਪਣੇ ਮਨਸੂਬਿਆਂ ਵਿਚ ਸਫ਼ਲ ਹੁੰਦੇ ਹਨ ਤਾਂ ਇਸ ਨਾਲ ਉਨ੍ਹਾਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਵੇਗਾ। ਅਦਾਲਤ ਨੇ ਫਿਲਮ ਰਿਲੀਜ਼ ਕੀਤੇ ਜਾਣ ’ਤੇ ਸਟੇਅ ਜਾਰੀ ਕਰਦਿਆਂ ਉਪਰੋਕਤ ਸਾਰਿਆਂ ਨੂੰ ਅਦਾਲਤ ਵਿਚ ਤਲਬ ਕੀਤਾ ਸੀ, ਜਿਸ ’ਤੇ ਅਦਾਲਤ ਵਿਚ ਪੇਸ਼ ਹੋ ਕੇ ਨਿਰਮਾਤਾ ਅਤੇ ਹੋਰਨਾਂ ਨੇ ਆਪਣਾ ਜਵਾਬ ਦੇਣ ਦੇ ਨਾਲ ਹੀ ਫਿਲਮ ’ਤੇ ਰੋਕ ਹਟਾਉਣ ਦੀ ਗੁਹਾਰ ਲਗਾਈ ਸੀ ਅਤੇ ਬਹਿਸ ਕਰਕੇ ਪਟੀਸ਼ਨਕਰਤਾ ਦੇ ਦੋਸ਼ਾਂ ਨੂੰ ਨਿਰਾਧਾਰ ਦੱਸਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ।


Manoj

Content Editor

Related News