ਗੈਂਗਸਟਰ ਭੂਪੀ ਰਾਣਾ ਨੂੰ ਮਾਰਨ ਆਏ ਲਾਰੈਂਸ ਤੇ ਗੋਲਡੀ ਬਰਾੜ ਦੇ ਗੁਰਗਿਆਂ ਦੀ ਡਿਸਚਾਰਜ ਐਪਲੀਕੇਸ਼ਨ ਰੱਦ
Tuesday, Nov 25, 2025 - 11:52 AM (IST)
ਚੰਡੀਗੜ੍ਹ (ਪ੍ਰੀਕਸ਼ਿਤ)- ਜ਼ਿਲ੍ਹਾ ਅਦਾਲਤ ਨੇ ਗੈਂਗਸਟਰ ਭੂਪੀ ਰਾਣਾ ਦਾ ਅਦਾਲਤ ਵਿਚ ਪੇਸ਼ੀ ਦੌਰਾਨ ਕਤਲ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਦੇ 3 ਮੈਂਬਰਾਂ ਵੱਲੋਂ ਦਾਇਰ ਕੀਤੀ ਗਈ ਡਿਸਚਾਰਜ ਐਪਲੀਕੇਸ਼ਨ ਨੂੰ ਰੱਦ ਕਰ ਦਿੱਤਾ। ਦਾਇਰ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਕਾਨੂੰਨ (ਯੂ. ਏ. ਪੀ. ਏ.) ਦੇ ਤਹਿਤ ਕੇਸ ਦਰਜ ਹੈ।
ਇਸ ਲਈ ਅਜਿਹੇ ਗੰਭੀਰ ਦੋਸ਼ ਅਤੇ ਧਾਰਾਵਾਂ ਵਿਚ ਮੁਲਜ਼ਮਾਂ ਨੂੰ ਬਰੀ ਨਹੀਂ ਕੀਤਾ ਜਾ ਸਕਦਾ। ਇਸ ਤੋਂ ਬਾਅਦ ਹੁਣ ਮਾਮਲੇ ਵਿਚ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਹੋ ਕੇ ਮੁਕੱਦਮਾ ਸ਼ੁਰੂ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ।
