ਪਤੀ ਦੀ ਮੌਤ ਮਗਰੋਂ ਆਸ਼ਿਕ ਨਾਲ ਰਹਿਣ ਲੱਗੀ ਔਰਤ, ਹੁਣ ਅਦਾਲਤ ਨੇ ਦਿੱਤਾ ਇਹ ਹੁਕਮ
Saturday, Jun 29, 2024 - 03:42 PM (IST)
ਸੰਗਰੂਰ: ਸਹਿਮਤੀ ਨਾਲ ਰਿਸ਼ਤੇ ਵਿਚ ਰਹਿਣ ਦੀ ਦਲੀਲ ਦਿੰਦਿਆਂ ਇਕ ਵਿਧਵਾ ਤੇ ਉਸ ਦੇ ਪ੍ਰੇਮੀ ਦੀ ਸੁਰੱਖਿਆ ਦੀ ਮੰਗ ਵਾਲੀ ਅਪੀਲ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਔਰਤ ਨੂੰ ਪਹਿਲੇ ਵਿਆਹ ਤੋਂ ਜੰਮੇ ਬੱਚਿਆਂ ਦੇ ਨਾਂ 'ਤੇ 1-1 ਲੱਖ ਰੁਪਏ ਦੀ FD ਕਰਵਾਉਣ ਨੂੰ ਲੈ ਕੇ ਪ੍ਰੇਮੀ ਨੂੰ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਪਿਆਰ ਲਈ ਸੁਰੱਖਿਆ ਦੇਣ ਤੋਂ ਪਹਿਲਾਂ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਾ ਜ਼ਰੂਰੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਬਲਾਕ! 4 ਕਿੱਲੋਮੀਟਰ ਤਕ ਲੱਗਿਆ ਜਾਮ
ਸੰਗਰੂਰ ਦੀ ਔਰਤ ਨੇ ਹਾਈ ਕੋਰਟ ਵਿਚ ਪਟਿਸ਼ਨ ਦਾਖ਼ਲ ਕਰਦਿਆਂ ਦੱਸਿਆ ਕਿ ਉਸ ਦੇ ਪਤੀ ਦੀ 2022 ਵਿਚ ਮੌਤ ਹੋ ਚੁੱਕੀ ਹੈ ਤੇ ਉਸ ਦੇ 2 ਬੱਚੇ ਹਨ। ਪਤੀ ਦੀ ਮੌਤ ਤੋਂ ਬਾਅਦ ਉਹ ਆਪਣੇ ਪ੍ਰੇਮੀ ਨਾਲ ਰਹਿ ਰਹੀ ਹੈ। ਉਸ ਨੇ ਕਿਹਾ ਹੈ ਕਿ ਉਸ ਦੇ ਪ੍ਰੇਮੀ ਨੂੰ ਮੇਰੇ ਸਹੁਰੇ ਤੇ ਪੇਕੇ ਪਰਿਵਾਰ ਤੋਂ ਖ਼ਤਰਾ ਹੈ ਕਿਉਂਕਿ ਉਨ੍ਹਾਂ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਹੈ। ਇਸ ਲਈ ਉਸ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਹਿਮਤੀ ਨਾਲ ਸਬੰਧ ਵਿਚ ਰਹਿਣ ਲਈ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਹਾਈ ਕੋਰਟ ਨੇ ਕਿਹਾ ਕਿ ਪਟਿਸ਼ਨਰ ਨੂੰ ਪਹਿਲੇ ਵਿਆਹ ਤੋਂ 2 ਬੱਚੇ ਹਨ ਤੇ ਪਤੀ ਦੀ ਮੌਤ ਤੋਂ ਬਾਅਦ ਉਸ ਨੇ ਨਵੇਂ ਜੀਵਨਸਾਥੀ ਨੂੰ ਚੁਣਿਆ ਹੈ। ਇਸ ਮਾਮਲੇ ਵਿਚ ਅੱਗੇ ਦੀ ਸੁਣਵਾਈ ਤੋਂ ਪਹਿਲਾਂ ਪਟਿਸ਼ਨਰ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਾ ਜ਼ਰੂਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8