ਅਦਾਲਤ ਨੇ ਅਮਰ ਸਿੰਘ ਚਮਕੀਲਾ ਤੇ ਅਮਰਜੋਤ ਕੌਰ ਦੀ ਬਾਇਓਪਿਕ ’ਤੇ ਲਗਾਈ ਰੋਕ, ਜਾਣੋ ਵਜ੍ਹਾ

Wednesday, Mar 22, 2023 - 11:55 PM (IST)

ਅਦਾਲਤ ਨੇ ਅਮਰ ਸਿੰਘ ਚਮਕੀਲਾ ਤੇ ਅਮਰਜੋਤ ਕੌਰ ਦੀ ਬਾਇਓਪਿਕ ’ਤੇ ਲਗਾਈ ਰੋਕ, ਜਾਣੋ ਵਜ੍ਹਾ

ਲੁਧਿਆਣਾ (ਮਹਿਰਾ)- ਇਕ ਸਥਾਨਕ ਅਦਾਲਤ ਨੇ ਰਿਲਾਇੰਸ ਐਂਟਰਟੇਨਮੈਂਟ ਦੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਵਲੋਂ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ’ਤੇ ਬਣਾਈ ਜਾ ਰਹੀ ਬਾਇਓਪਿਕ (ਫਿਲਮ) ਦੇ ਪ੍ਰਸਾਰਣ, ਰਿਲੀਜ਼ਿੰਗ, ਅਪਲੋਡ, ਸਟਰੀਮਿੰਗ ’ਤੇ ਰੋਕ ਲਗਾ ਦਿੱਤੀ ਹੈ। ਸਿਵਲ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਉਕਤ ਹੁਕਮ ਜਾਰੀ ਕੀਤੇ।

ਇਹ ਖ਼ਬਰ ਵੀ ਪੜ੍ਹੋ - ਜਬਰ-ਜ਼ਿਨਾਹ ਦੇ ਕੇਸ 'ਚੋਂ ਨਾਂ ਕੱਢਣ ਲਈ ਪੁਲਸ ਮੁਲਾਜ਼ਮਾਂ ਨੇ ਮੰਗੀ ਰਿਸ਼ਵਤ, CBI ਨੇ ਕੀਤਾ ਗ੍ਰਿਫ਼ਤਾਰ

ਅਪੀਲ ’ਚ ਦਲੀਲ ਦਿੱਤੀ ਗਈ ਹੈ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ ’ਚ ਉਨ੍ਹਾਂ ਦੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦਾ ਅਧਿਕਾਰ ਦਿੱਤਾ ਸੀ। ਉਕਤ ਉਦੇਸ਼ ਲਈ ਉਹ 5 ਲੱਖ ਰੁਪਏ ਵੀ ਲੈ ਚੁੱਕੀ ਹੈ ਅਤੇ ਲਿਖਤੀ ਇਕਰਾਰਨਾਮੇ ਲਈ ਪਾਬੰਦ ਰਹਿਣ ਦਾ ਵਚਨ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ - ਰੇਲਵੇ ਦਾ ਤੋਹਫ਼ਾ: AC ਕਲਾਸ ਦਾ ਸਫ਼ਰ ਹੋਇਆ ਸਸਤਾ, ਯਾਤਰੀਆਂ ਦੇ ਪੈਸੇ ਕੀਤੇ ਜਾਣਗੇ ਵਾਪਸ

ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ। ਉਨ੍ਹਾਂ ਮੁਤਾਬਕ 3 ਨਵੰਬਰ, 2022 ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਪਟੀਸ਼ਨਰ ਨੇ ਜਦੋਂ ਉਕਤ ਬਾਇਓਪਿਕ ਬਣਾਉਣ ਦਾ ਪ੍ਰਬੰਧ ਕਰਨਾ ਸ਼ੁਰੂ ਕੀਤਾ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਲਟਕਾਉਣ ਲੱਗੀ।

ਇਹ ਖ਼ਬਰ ਵੀ ਪੜ੍ਹੋ - PM ਮੋਦੀ ਨੇ ਕੋਵਿਡ ਤੇ ਇਨਫਲੂਐਂਜ਼ਾ ਫਲੂ ਬਾਰੇ ਕੀਤੀ ਉੱਚ ਪੱਧਰੀ ਮੀਟਿੰਗ, ਸੂਬਿਆਂ ਨੂੰ ਦਿੱਤੀਆਂ ਇਹ ਹਦਾਇਤਾਂ

ਉਸ ਨੂੰ ਬਾਅਦ ’ਚ ਪਤਾ ਲੱਗਾ ਕਿ ਮੁਲਜ਼ਮ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਜੀਵਨੀ ’ਤੇ ਫਿਲਮ ਬਣਾਉਣ ਲਈ ਇਕ-ਦੂਜੇ ਨਾਲ ਮਿਲੀਭੁਗਤ ਕਰ ਰਹੇ ਸਨ। ਪਟੀਸ਼ਨਕਰਤਾ ਨੇ ਕਿਹਾ ਕਿ ਜੇਕਰ ਇਹ ਸਾਰੇ ਵਿਅਕਤੀ ਆਪਣੇ ਮਕਸਦ ’ਚ ਕਾਮਯਾਬ ਹੋ ਜਾਂਦੇ ਹਨ ਤਾਂ ਇਸ ਨਾਲ ਉਨ੍ਹਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਵੇਗਾ। ਅਦਾਲਤ ਨੇ ਇਹ ਹੁਕਮ ਦਲੀਲਾਂ ਸੁਣਨ ਅਤੇ ਕੇਸ ਦੀ ਸੁਣਵਾਈ ਤੋਂ ਬਾਅਦ ਦਿੱਤਾ ਹੈ। 28 ਮਾਰਚ ਤੱਕ ਸੁਣਵਾਈ ਨੂੰ ਮੁਲਤਵੀ ਕਰਦਿਆਂ ਉਕਤ ਸਾਰਿਆਂ ਨੂੰ ਅਦਾਲਤ ’ਚ ਤਲਬ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News