ਸਾਬਕਾ AIG ਦੇ ਵਾਇਸ ਰਿਕਾਰਡਰ ਤੋਂ ਮਿਲੀ ਕੋਰਟ ਦੀ ਰਿਕਾਰਡਿੰਗ, ਪੈਸੇ ਦੇ ਕੇ ਲਗਵਾਇਆ ਧਰਨਾ

Thursday, Jan 18, 2024 - 01:03 PM (IST)

ਚੰਡੀਗੜ੍ਹ - ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ ਕਿਉਂਕਿ ਉਨ੍ਹਾਂ ਦੇ ਮੋਬਾਈਲ ਅਤੇ ਵਾਇਸ ਰਿਕਾਰਡਰ ਤੋਂ ਅਹਿਮ ਖੁਲਾਸੇ ਹੋਏ ਹਨ। ਵਿਜੀਲੈਂਸ ਵੱਲੋਂ ਸਾਈਬਰ ਵਿੰਗ ਨੂੰ ਸੌਂਪੇ ਗਏ ਡਿਵਾਇਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਿਵਾਈਸ ਵਿੱਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਵੱਖ-ਵੱਖ ਕੇਸਾਂ ਦੀ ਰਿਕਾਰਡਿੰਗ ਮਿਲੀ ਹੈ। ਜਦਕਿ ਇਸ 'ਤੇ ਪਾਬੰਦੀ ਹੈ। ਇਸ ਵਿੱਚ ਏਡੀਜੀਪੀ ਅਤੇ ਡੀਆਈਜੀ ਪੱਧਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਦੌਰਾਨ ਹੋਈ ਗੱਲਬਾਤ ਵੀ ਸ਼ਾਮਲ ਹੈ।

ਰਿਕਾਰਡਿੰਗ ਵਿੱਚ ਕਲਿੱਪ ਨੰਬਰ 2310231152 ਵਿੱਚ ਮੁਲਜ਼ਮ ਮਲਵਿੰਦਰ ਖੁਦ ਕਹਿ ਰਿਹਾ ਹੈ ਕਿ ਉਸ ਨੇ ਰਾਖਵਾਂਕਰਨ ਚੋਰ ਫੜ੍ਹੋ ਮੋਰਚੇ ਨੂੰ 30 ਹਜ਼ਾਰ ਰੁਪਏ ਦੇ ਕੇ ਧਰਨਾ ਲਗਵਾਇਆ ਸੀ। ਇਸ ਲਈ ਵਿਜੀਲੈਂਸ ਦੇ ਜਾਂਚ ਅਧਿਕਾਰੀਆਂ ਨੇ ਹੁਣ ਸਕੱਤਰ ਵਿਜੀਲੈਂਸ ਨੂੰ ਡੀਓ ਪੱਤਰ ਲਿਖਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਅਨੁਸ਼ਾਸਨੀ ਬਲ ਦਾ ਮੈਂਬਰ ਹੋਣ ਅਤੇ ਉੱਚ ਅਹੁਦੇ 'ਤੇ ਤਾਇਨਾਤ ਹੋਣ ਦੇ ਬਾਵਜੂਦ ਉਸ ਨੇ ਉੱਚ ਸੰਸਥਾਵਾਂ ਅਤੇ ਸੁਪਰੀਮ ਕੋਰਟ ਦੇ ਮਾਣ-ਸਨਮਾਨ ਦਾ ਅਪਮਾਨ ਕੀਤਾ ਹੈ। ਇਸ ਦੇ ਨਾਲ ਹੀ ਸਮਾਜ ਵਿੱਚ ਅਸੰਤੁਸ਼ਟਤਾ ਪੈਦਾ ਕਰਨ ਲਈ ਧਰਨੇ ਵੀ ਲਾਏ ਗਏ ਹਨ। ਇਸ ਲਈ ਕਾਨੂੰਨੀ ਕਾਰਵਾਈ ਲਈ ਹਾਈ ਕੋਰਟ ਦੇ ਰਜਿਸਟਰਾਰ ਅਤੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਪੱਤਰ ਲਿਖਿਆ ਜਾਵੇ।

ਇਹ ਵੀ ਪੜ੍ਹੋ: ਹੁਣ ਫੈਸ਼ਨ ਲਈ ਮਾਡਲਾਂ ਦੀ ਥਾਂ ਲੈਣਗੇ AI ਅਵਤਾਰ, ਲੱਖਾਂ ਰੁਪਏ ਦੀ ਹੋਵੇਗੀ ਬਚਤ

ਕਿਉਂ ਕੀਤੀ ਗਈ ਰਿਕਾਰਡਿੰਗ, ਕਿਸ ਨਾਲ ਸਨ ਸਬੰਧ?
ਮਲਵਿੰਦਰ ਨੇ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸਾਂ ਦੀ ਰਿਕਾਰਡਿੰਗ ਕਿਉਂ ਕੀਤੀ? ਉਹ ਇਸ ਦੇ ਬਦਲੇ ਕਿਸ 'ਤੇ ਆਪਣਾ ਪ੍ਰਭਾਵ ਪਾਉਣਾ ਚਾਹੁੰਦੇ ਸਨ। ਉਨ੍ਹਾਂ ਦੇ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਦੋਂ ਅਤੇ ਕਿੱਥੇ ਹੋਈ, ਇਸ ਪਿੱਛੇ ਕੀ ਮੰਤਵ ਸੀ, ਇਸ ਦੀ ਜਾਂਚ ਕੀਤੀ ਜਾਵੇਗੀ। ਵਿਜੀਲੈਂਸ ਰੋਪੜ ਜੇਲ 'ਚ ਬੰਦ ਮਾਲਵਿੰਦਰ ਤੋਂ ਵੀ ਪੁੱਛਗਿੱਛ ਕਰੇਗੀ ਕਿ ਉਸ ਦੇ ਹੋਰ ਕਿੰਨੀਆਂ ਜਥੇਬੰਦੀਆਂ ਨਾਲ ਸਬੰਧ ਸਨ ਅਤੇ ਉਸ ਨੇ ਕਿੱਥੇ-ਕਿੱਥੇ ਅਤੇ ਕਿੰਨੀਆਂ ਜਥੇਬੰਦੀਆਂ ਨਾਲ ਪ੍ਰਦਰਸ਼ਨ ਕੀਤੇ ਸਨ। ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਿੰਨੀਆਂ ਸੰਸਥਾਵਾਂ ਤੋਂ ਵਸੂਲੀ ਕੀਤੀ ਗਈ ਹੈ।

ਜਬਰੀ ਵਸੂਲੀ ਦੇ ਦੋਸ਼
ਸਾਬਕਾ ਏਆਈਜੀ ਸਿੱਧੂ 'ਤੇ ਲੋਕਾਂ ਤੋਂ ਨਾਜਾਇਜ਼ ਵਸੂਲੀ ਦੇ ਵੀ ਦੋਸ਼ ਹਨ। ਦੋਸ਼ ਹੈ ਕਿ ਸਿੱਧੂ ਨੇ ਉਨ੍ਹਾਂ ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਹੈ, ਜਿਨ੍ਹਾਂ 'ਤੇ ਵਿਜੀਲੈਂਸ ਬਿਊਰੋ ਦਾ ਜਾਅਲੀ ਆਈਜੀ ਬਣ ਕੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਨਾਂ 'ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਸੀ। ਸਿੱਧੂ ਨੇ ਅਜਿਹੇ ਲੋਕਾਂ ਤੋਂ ਇਹ ਕਹਿ ਕੇ ਮੋਟੀ ਰਕਮ ਵਸੂਲੀ ਕਿ ਉਹ ਉਨ੍ਹਾਂ ਨੂੰ ਕਾਰਵਾਈ ਤੋਂ ਬਚਾ ਲਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Anuradha

Content Editor

Related News