ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਰਾਖਵਾਂ ਰੱਖਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ

03/14/2023 1:50:58 PM

ਫਰੀਦਕੋਟ (ਜਗਤਾਰ) : ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਬਹਿਸ ਮੁਕੰਮਲ ਕਰਦਿਆਂ ਮਾਨਯੋਗ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਹੈ। ਜਾਣਕਾਰੀ ਮੁਤਾਬਕ ਅਦਾਲਤ ਇਸ ਮਾਮਲੇ 'ਤੇ ਆਪਣਾ ਫ਼ੈਸਲਾ 15 ਮਾਰਚ ਯਾਨੀ ਕੱਲ੍ਹ ਨੂੰ ਸੁਣਾਵੇਗੀ। ਦੱਸ ਦੇਈਏ ਕਿ ਸਿਟ ਵੱਲੋਂ ਫਰੀਦਕੋਟ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਮੇਤ ਹੋਰ ਵਿਅਕਤੀਆਂ ਨੂੰ ਸੰਮਨ ਭੇਜੇ ਸਨ, ਜਿਸ 'ਤੇ ਬਾਦਲਾਂ ਨੇ 9 ਮਾਰਚ ਨੂੰ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। 

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ ਮਾਮਲੇ 'ਚ SIT ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ.  ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਸੀ, ਜਿਸ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ 'ਤੇ ਅਦਾਲਤ ਨੇ ਚਲਾਨ 'ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ 'ਚ ਤਲਬ ਕੀਤਾ ਸੀ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਅਦਾਲਤ ਵੱਲੋਂ ਬਾਦਲਾਂ ਨੂੰ ਵੱਡਾ ਝਟਕਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto