ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ, ਜਾਣੋ ਕੀ ਹੈ ਮਾਮਲਾ

Thursday, Apr 06, 2023 - 01:34 PM (IST)

ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ, ਜਾਣੋ ਕੀ ਹੈ ਮਾਮਲਾ

ਮੋਹਾਲੀ (ਪਰਦੀਪ, ਸੰਦੀਪ) : ਗ਼ਲਤ ਤਰੀਕੇ ਨਾਲ ਹਿਰਾਸਤ ਵਿਚ ਲੈਣ ਨਾਲ ਸਬੰਧਤ 32 ਸਾਲ ਪੁਰਾਣੇ ਮਾਮਲੇ ਵਿਚ ਸੀ. ਬੀ. ਆਈ. ਕੋਰਟ ਨੇ ਸਾਬਕਾ ਇੰਸਪੈਕਟਰ ਸੁਰਿੰਦਰ ਸਿੰਘ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਨਾਲ ਹੀ ਅਦਾਲਤ ਨੇ ਮੁਲਜ਼ਮ ’ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਇਸ ਕੇਸ ਵਿਚ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ ਸਾਬਕਾ ਡੀ. ਐੱਸ. ਪੀ. ਭੁਪਿੰਦਰਜੀਤ ਸਿੰਘ (ਮੌਜੂਦਾ ਸਮੇਂ ਵਿਚ ਰਿਟਾ. ਐੱਸ. ਐੱਸ. ਪੀ. ) ਅਤੇ ਹੋਰ ਪੁਲਸ ਮੁਲਾਜ਼ਮਾਂ ਰਾਮਨਾਥ ਅਤੇ ਨਾਜਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕੀਤਾ ਸੀ। ਇਸ ਕੇਸ ਵਿਚ ਇਕ ਮੁਲਜ਼ਮ ਦੀ ਟ੍ਰਾਇਲ ਦੌਰਾਨ ਹੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ-  ਰਾਜਾਸਾਂਸੀ 'ਚ ਪੈਸਿਆਂ ਦੇ ਲਾਲਚ 'ਚ ਬਜ਼ੁਰਗ ਦਾ ਕਤਲ, ਕਬਰ 'ਚੋਂ ਕੱਢੀ ਗਈ ਲਾਸ਼

ਪੀੜਤ ਧਿਰ ਦੇ ਵਕੀਲ ਜਗਜੀਤ ਸਿੰਘ ਨੇ ਦੱਸਿਆ ਕਿ 1992 ਵਿਚ ਥਾਣਾ ਵੈਰੋਵਾਲ ਦੀ ਪੁਲਸ ਪਾਰਟੀ ਨੇ ਪਿਆਰਾ ਸਿੰਘ, ਉਸ ਦੇ ਮੁੰਡੇ ਹਰਫੂਲ, ਭਤੀਜੇ ਗੁਰਦੀਪ ਅਤੇ ਇਕ ਹੋਰ ਰਿਸ਼ਤੇਦਾਰ ਸਵਰਣ ਸਿੰਘ ਨੂੰ ਹਿਰਾਸਤ ਵਿਚ ਲਿਆ ਸੀ, ਜਿਸ ਤੋਂ ਬਾਅਦ ਪੁਲਸ ਵਲੋਂ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਦਿੱਤਾ ਗਿਆ ਸੀ। ਅਦਾਲਤ ਵਲੋਂ 1999 ਵਿਚ ਇਸ ਸਬੰਧੀ ਜਾਂਚ ਦੇ ਹੁਕਮ ਸੀ. ਬੀ. ਆਈ. ਨੂੰ ਦਿੱਤੇ ਗਏ ਸਨ।

ਇਹ ਵੀ ਪੜ੍ਹੋ- ਸਮਰਾਲਾ 'ਚ ਸਨਸਨੀਖੇਜ਼ ਵਾਰਦਾਤ, ਨਸ਼ੇੜੀ ਨੇ ਕੁਹਾੜੀ ਨਾਲ ਵੱਢੀ ਪਤਨੀ ਤੇ ਨਾਬਾਲਗ ਪੁੱਤ

ਜਾਂਚ ਦੇ ਆਧਾਰ ’ਤੇ ਹੀ ਸੀ. ਬੀ. ਆਈ. ਨੇ ਸਾਬਕਾ ਡੀ. ਐੱਸ. ਪੀ. ਭੁਪਿੰਦਰਜੀਤ ਸਿੰਘ, ਇੰਸ. ਸੁਰਿੰਦਰ, ਰਾਮਨਾਥ ਅਤੇ ਉਨ੍ਹਾਂ ਦੇ ਸਹਿਕਰਮੀਆਂ ਨਾਜਰ ਸਿੰਘ ਅਤੇ ਇਕ ਹੋਰ ਖ਼ਿਲਾਫ਼ ਕੇਸ ਦਰਜ ਕਰਦਿਆਂ ਸਾਲ 2000 ਵਿਚ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ ਤੇ ਕੋਰਟ ਨੇ ਕੁਝ ਸਮਾਂ ਪਹਿਲਾਂ ਹੀ ਸੁਰਿੰਦਰ ਨੂੰ ਦੋਸ਼ੀ ਕਰਾਰ ਦਿੱਤਾ ਸੀ। ਹੁਣ ਸੁਰਿੰਦਰ ਸਿੰਘ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News