ਮਾਨਸਾ ਅਦਾਲਤ ਨੇ 50 ਹਜ਼ਾਰ ਰਿਸ਼ਵਤ ਲੈਣ ਦੇ ਮਾਮਲੇ ''ਚ ਸਹਾਇਕ ਖਜ਼ਾਨਾ ਅਫ਼ਸਰ ਨੂੰ ਸੁਣਾਈ 7 ਸਾਲ ਦੀ ਕੈਦ

Wednesday, Feb 22, 2023 - 02:25 PM (IST)

ਮਾਨਸਾ ਅਦਾਲਤ ਨੇ 50 ਹਜ਼ਾਰ ਰਿਸ਼ਵਤ ਲੈਣ ਦੇ ਮਾਮਲੇ ''ਚ ਸਹਾਇਕ ਖਜ਼ਾਨਾ ਅਫ਼ਸਰ ਨੂੰ ਸੁਣਾਈ 7 ਸਾਲ ਦੀ ਕੈਦ

ਮਾਨਸਾ/ਚੰਡੀਗੜ੍ਹ (ਸੰਦੀਪ ਮਿੱਤਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਅੱਜ ਮਾਨਸਾ ਦੀ ਵਿਸ਼ੇਸ਼ ਅਦਾਲਤ ਨੇ ਸਹਾਇਕ ਖਜ਼ਾਨਾ ਅਫ਼ਸਰ ਮਾਨਸਾ ਗੁਰਪ੍ਰੀਤ ਸਿੰਘ ਤੇ ਉਸ ਦੇ ਇੱਕ ਸਾਥੀ ਆਤਮਾ ਸਿੰਘ ਵਾਸੀ ਕੋਟੜਾ ਜ਼ਿਲ੍ਹਾ ਮਾਨਸਾ ਨੂੰ ਰਿਸ਼ਵਤਖੋਰੀ ਦੇ ਕੇਸ ਵਿੱਚ ਸੱਤ-ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਹੱਡਾ-ਰੋੜੀ ’ਤੇ ਲਾਸ਼ ਦੇਖ ਨਿਕਲਿਆ ਤ੍ਰਾਹ, ਨੋਚ-ਨੋਚ ਖਾ ਰਹੇ ਸੀ ਕੁੱਤੇ

ਇਸ ਦੀ ਜਾਣਕਾਰੀ ਦਿੰਦਿਆਂ ਪੰਜਾਬ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੀਤ ਕੌਰ ਵਾਸੀ ਮਾਨਸਾ ਕੈਚੀਆਂ, ਜ਼ਿਲ੍ਹਾ ਮਾਨਸਾ ਨੇ ਵਿਜੀਲੈਂਸ ਕੋਲ ਸ਼ਿਕਾਇਤ ਕਰਕੇ ਦੱਸਿਆ ਸੀ ਕਿ ਉਸ ਦੇ ਪਤੀ ਹਰਿੰਦਰ ਸਿੰਘ ਪਟਵਾਰੀ ਦੀ ਮੌਤ ਹੋ ਜਾਣ ਉਪਰੰਤ ਉਸ ਦੇ ਤਨਖ਼ਾਹ ਸਬੰਧੀ ਬਕਾਏ ਦਾ ਸੱਤ ਲੱਖ ਰੁਪਏ ਦਾ ਬਿੱਲ ਪਾਸ ਕਰਨ ਬਦਲੇ ਉਪਰੋਕਤ ਸਹਾਇਕ ਖਜ਼ਾਨਾ ਅਫ਼ਸਰ ਨੇ ਆਤਮਾ ਸਿੰਘ ਵਾਸੀ ਕੋਟੜਾ ਜ਼ਿਲ੍ਹਾ ਮਾਨਸਾ ਨਾਲ ਮਿਲੀਭੁਗਤ ਕਰਕੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦੇ ਬਿਆਨ ਨੇ ਭਖਾਈ ਪੰਜਾਬ ਦੀ ਸਿਆਸਤ, ਸੁਖਬੀਰ ਬਾਦਲ ਨੇ ਬੋਲਿਆ ਵੱਡਾ ਹਮਲਾ

ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਸਹਾਇਕ ਖਜਾਨਾ ਅਫਸਰ ਤੇ ਉਸਦੇ ਸਹਿਯੋਗੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ 27-07-2015 ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਸੀ। 
ਇਸ ਰਿਸ਼ਵਤਖੋਰੀ ਮੁਕੱਦਮੇ ਦੀ ਪੂਰੀ ਤਨਦੇਹੀ ਨਾਲ ਪੈਰਵੀ ਕਰਦਿਆਂ ਵਿਜੀਲੈਂਸ ਬਿਊਰੋ ਨੇ ਮਾਮਲੇ ਦਾ ਚਲਾਣ ਪੇਸ਼ ਕਰਨ ਉਪਰੰਤ ਗਵਾਹੀਆਂ ਮੁਕੰਮਲ ਕਰਵਾਈਆਂ ਗਈਆਂ, ਜਿਸ ਦੇ ਆਧਾਰ 'ਤੇ ਅੱਜ ਵਿਸ਼ੇਸ਼ ਅਦਾਲਤ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਸਿੰਘ ਢਿੱਲੋਂ ਨੇ ਉਕਤ ਦੋਹਾਂ ਦੋਸ਼ੀਆਂ ਨੂੰ ਇਸ ਕੇਸ ਵਿੱਚ ਸੱਤ -ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਉਪਰੰਤ ਵਿਜੀਲੈਂਸ ਬਿਓਰੋ ਯੁਨਿਟ ਮਾਨਸਾ ਦੀ ਟੀਮ ਵੱਲੋਂ ਦੋਹਾਂ ਦੋਸ਼ੀਆਂ ਨੂੰ ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ ਬੰਦ ਕਰਵਾਇਆ ਗਿਆ।      

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News