ਗੋਲ਼ੀ ਲੱਗਣ ਕਾਰਨ ਹੋਈ ਸੀ ਕੁੜੀ ਦੀ ਮੌਤ, ਫਿਰੋਜ਼ਪੁਰ ਅਦਾਲਤ ਨੇ 9 ਦੋਸ਼ੀਆਂ ਨੂੰ ਸੁਣਾਈ ਮਿਸਾਲੀ ਸਜ਼ਾ

04/20/2023 1:05:39 PM

ਫਿਰੋਜ਼ਪੁਰ (ਕੁਮਾਰ) : ਜ਼ਮੀਨੀ ਝਗੜੇ ਦੇ ਚੱਲਦਿਆਂ ਇਕ ਕੁੜੀ ਦੇ ਕਤਲ ਸਬੰਧੀ ਪੁਲਸ ਥਾਣਾ ਗੁਰੂਹਰਸਹਾਏ ਵਲੋਂ 8 ਮਈ 2018 ਨੂੰ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮਾਮਲਾ ਨੰਬਰ 63 ਦਰਜ ਕੀਤਾ ਗਿਆ ਸੀ, ਜਿਸ ’ਚ ਫ਼ੈਸਲਾ ਸੁਣਾਉਂਦਿਆਂ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਰਾਜਵਿੰਦਰ ਕੌਰ ਨੇ 9 ਨਾਮਜ਼ਦ ਹਮਲਾਵਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਕ ਵਿਅਕਤੀ ਨੂੰ ਬੇਕਸੂਰ ਮੰਨਦਿਆਂ ਬਰੀ ਕਰ ਦਿੱਤਾ ਹੈ। ਮਾਣਯੋਗ ਅਦਾਲਤ ਵਲੋਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ-ਨਾਲ ਜੁਰਮਾਨਾ ਵੀ ਕੀਤਾ ਗਿਆ ਹੈ ਅਤੇ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ’ਚ ਅਦਾਲਤ ਦੇ ਫ਼ੈਸਲੇ ਅਨੁਸਾਰ ਉਨ੍ਹਾਂ ਨੂੰ ਹੋਰ ਸਜ਼ਾ ਭੁਗਤਣੀ ਪਵੇਗੀ।

ਇਹ ਵੀ ਪੜ੍ਹੋ- ਗੈਂਗਸਟਰ ਮੁੱਖਤਾਰ ਅੰਸਾਰੀ ਮਾਮਲੇ 'ਤੇ ਐਕਸ਼ਨ 'ਚ CM ਮਾਨ, ਵਾਪਸ ਮੋੜੀ 55 ਲੱਖ ਦੇ ਖ਼ਰਚੇ ਵਾਲੀ ਫਾਈਲ

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਅਜੀਤ ਸਿੰਘ ਪੁੱਤਰ ਕਪੂਰ ਸਿੰਘ ਦੇ ਬਿਆਨਾਂ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਸ ਵਲੋਂ ਲਕਸ਼ਮੀ ਦੇਵੀ ਪੁੱਤਰੀ ਮਲਕੀਤ ਸਿੰਘ ਦੇ ਕਤਲ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ’ਚ ਦੋਸ਼ ਲਗਾਇਆ ਗਿਆ ਸੀ ਕਿ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ, ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਲਈ ਆਏ ਅਤੇ ਉਨ੍ਹਾਂ ਨੇ ਗੋਲ਼ੀ ਚਲਾ ਦਿੱਤੀ ਅਤੇ ਸ਼ਿਕਾਇਤਕਰਤਾ ਦੀ ਭਤੀਜੀ ਲਕਸ਼ਮੀ ਦੇਵੀ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਬੁੱਧਵਾਰ ਇਸ ਮਾਮਲੇ ’ਚ ਫ਼ੈਸਲਾ ਸੁਣਾਉਂਦਿਆਂ ਮਾਣਯੋਗ ਅਦਾਲਤ ਨੇ ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਮੰਗਲ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ, ਪਿੱਪਲ ਸਿੰਘ, ਜਗਤਾਰ ਸਿੰਘ, ਰੁੜ ਸਿੰਘ, ਭੁਪਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਸ਼ਵਿੰਦਰ ਸਿੰਘ ਨੂੰ ਬੇਕਸੂਰ ਮੰਨਦੇ ਹੋਏ ਇਸ ਮਾਮਲੇ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਸ ’ਚ ਨਾਮਜ਼ਦ ਇਕ ਵਿਅਕਤੀ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਦੀ ਪਤਨੀ ਨੇ ਦਾਨ ਕੀਤੇ ਆਪਣੇ ਵਾਲ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News