‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਰਾਹਤ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

Monday, Jun 06, 2022 - 03:43 PM (IST)

‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਰਾਹਤ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

ਰੂਪਨਗਰ—ਰੂਪਨਗਰ— ਸੈਸ਼ਨ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ ਅਪਰਾਧਕ ਮਾਮਲੇ ’ਚ ਦੋਸ਼ੀ ਕਰਾਰ ਦੇਣ ’ਤੇ ਰੋਕ ਲਗਾ ਦਿੱਤੀ ਹੈ। ਵਧੀਕ ਸੈਸ਼ਨ ਜੱਜ ਬੀ. ਐੱਸ. ਰੋਮਾਣਾ ਦੀ ਅਦਾਲਤ ਨੇ ਵੀ ਵਿਧਾਇਕ ਵੱਲੋਂ ਦਾਇਕ ਕੀਤੀ ਗਈ ਸਜ਼ਾ ਦੀ ਸੈਸਪੈਨਸ਼ਨ ਦੀ ਅਰਜ਼ੀ ’ਤੇ ਮਨਜ਼ੂਰੀ ਦੇ ਦਿੱਤੀ ਹੈ।  ਵਧੀਕ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਰਵੀਇੰਦਰ ਸਿੰਘ ਨੇ ਹਮਲੇ ਦੇ ਇਕ ਕੇਸ ’ਚ ਵਿਧਾਇਕ ਅਤੇ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਸਮੇਤ ਤਿੰਨ ਹੋਰਾਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਉਸ ਸਮੇਂ ਅਦਾਲਤ ਨੇ ਤਿੰਨਾਂ ਨੂੰ ਜ਼ਮਾਨਤ ਦੇ ਦਿੱਤੀ ਵੀ ਦੇ ਦਿੱਤੀ ਸੀ। ਪਟਿਆਲਾ ਦਿਹਾਤੀ ਦੇ ਵਿਧਾਇਕ ਨੇ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਸਜ਼ਾ ਤੇ ਦੋਸ਼ੀ ਠਹਿਰਾਏ ਜਾਣ ਵਿਰੁੱਧ ਅਪੀਲ ਦਾਇਰ ਕੀਤੀ ਸੀ। 

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਕਤਲ ਕਾਂਡ: 2 ਸ਼ੂਟਰ ਸਣੇ 5 ਵਿਅਕਤੀ ਗ੍ਰਿਫ਼ਤਾਰ, ਕੀਤੇ ਹੈਰਾਨੀਜਨਕ ਖ਼ੁਲਾਸੇ

ਆਰ. ਐੱਸ. ਚੀਮਾ, ਐੱਚ. ਡੀ. ਐੱਸ. ਬੈਂਸ ਅਤੇ ਏ. ਪੀ. ਐੱਸ. ਬਾਵਾ ਸਮੇਤ ਵਿਧਾਇਕਾਂ ਦੇ ਵਕੀਲਾਂ ਨੇ 30 ਮਈ ਨੂੰ ਦਲੀਲਾਂ ਦੌਰਾਨ ਅਦਾਲਤ ’ਚ ਪੇਸ਼ ਬਹਿਸ ਪੇਸ਼ ਦੌਰਾਨ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 8 (3) ਦੇ ਤਹਿਤ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਅਪਰਾਧ ਲਈ ਦੋਸ਼ੀ ਠਹਿਰਾਇਆ ਜਾਂਦਾ ਹੈ ਅਤੇ ਸਜ਼ਾ ਸੁਣਾਈ ਜਾਂਦੀ ਹੈ। ਅਜਿਹੀ ਸਜ਼ਾ ਦੀ ਤਾਰੀਖ਼ ਨਾਲ ਘੱਟ ਤੋਂ ਘੱਟ ਦੋ ਸਾਲ ਦੀ ਕੈਦ ਨੂੰ ਅਯੋਗ ਠਹਿਰਾਇਆ ਜਾਵੇਗਾ ਅਤੇ ਉਸ ਦੀ ਰਿਹਾਈ ਤੋਂ ਛੇ ਸਾਲਾਂ ਦੀ ਮਿਆਦ ਲਈ ਅਯੋਗ ਠਹਿਰਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਘਟਨਾ 11 ਸਾਲ ਪਹਿਲਾਂ 13 ਜੂਨ 2011 ਨੂੰ ਵਾਪਰੀ ਅਤੇ ਅਪੀਲ ਕਰਤਾ ਨੇ 2022 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਸਨ। ਵਕੀਲਾਂ ਨੇ ਇਹ ਵੀ ਦਾਅਵਾ ਕੀਤਾ ਕਿ ਹੇਠਲੀ ਅਦਾਲਤ ਨੇ ਅਪੀਲ ਕਰਤਾ ਨੂੰ ਸਜ਼ਾ ਦੇਣ ਤੋਂ ਪਹਿਲਾਂ ਕੁਝ ਵਿਵਸਥਾਵਾਂ ’ਤੇ ਵਿਚਾਰ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ: ਕਪੂਰਥਲਾ ਤੋਂ ਵੱਡੀ ਖ਼ਬਰ, PTU ਦੇ ਹੋਸਟਲ ’ਚ ਵਿਦਿਆਰਥੀ ਦੀ ਸ਼ੱਕੀ ਹਾਲਾਤ ’ਚ ਮੌਤ

ਅਰਜ਼ੀ ਨੂੰ ਮਨਜ਼ੂਰੀ ਦਿੰਦੇ ਹੋਏ ਜੱਜ ਨੇ ਪਾਇਆ ਕਿ ਹੇਠਲੀ ਅਦਾਲਤ ਦਾ ਫ਼ੈਸਲਾ ਅੰਤਿਮ ਨਹੀਂ ਸੀ ਅਤੇ ਜੇਕਰ ਦੋਸ਼ ਸਿੱਧੀ ’ਤੇ ਰੋਕ ਨਹੀਂ ਲਗਾਈ ਗਈ ਅਤੇ ਅਪੀਲ ਕਰਤਾ ਨੂੰ ਅਯੋਗ ਐਲਾਨ ਕਰ ਦਿੱਤਾ ਗਿਆ ਤਾਂ ਅਪੀਲ ਕਰਤਾ ਵੱਲੋਂ ਨੁਮਾਇੰਦਗੀ ਕੀਤੇ ਜਾ ਰਹੇ ਵਿਧਾਨ ਸਭਾ ਚੋਣ ਖੇਤਰ ਲਈ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੀ ਲੋੜ ਹੋਵੇਗੀ। ਜਿਸ ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ’ਤੇ ਭਾਰੀ ਬੋਝ ਮਾਮਲੇ ’ਚ ਸੁਣਵਾਈ ਦੀ ਅਗਲੀ ਤਾਰੀਖ਼ 4 ਜੁਲਾਈ ਤੈਅ ਕੀਤੀ ਗਈ ਹੈ।  ਹੇਠਲੀ ਅਦਾਲਤ ਨੇ 23 ਮਈ ਨੂੰ ਪਟਿਆਲਾ ਪੇਂਡੂ ਵਿਧਾਇਕ ਡਾ. ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਬੇਟੇ ਸਮੇਤ ਤਿੰਨ ਹੋਰਾਂ ਨੂੰ 2011 ’ਚ  ਕੁੱਟਮਾਰ ਦੇ ਇਕ ਮਾਮਲੇ ’ਚ ਤਿੰਨ ਸਾਲ ਦੀ ਆਰ. ਆਈ. ਦੀ ਸਜ਼ਾ ਸੁਣਾਈ ਸੀ। ਕੋਰਟ ਨੇ ਵੀ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। 
ਇਹ ਵੀ ਪੜ੍ਹੋ: ‘ਆਪ’ ਨਾਲ ਪਿਆਰ ਦੀਆਂ ਪੀਂਘਾਂ ਝੂਟਣ ਵਾਲੇ ਕਾਂਗਰਸੀ ਕੌਂਸਲਰ ਹੁਣ ਨਿਰਾਸ਼, ਭਾਜਪਾ ਵੱਲ ਟਿਕਟਿਕੀ ਲਾ ਕੇ ਲੱਗੇ ਵੇਖਣ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News