ਪੰਜਾਬ ਵਿਚ ਅਦਾਲਤ ਬਾਹਰ ਅੰਨ੍ਹੇਵਾਹ ਫਾਇਰਿੰਗ, ਸ਼ਰੇਆਮ ਮਾਰ 'ਤਾ ਮੁੰਡਾ

Tuesday, Apr 22, 2025 - 06:30 PM (IST)

ਪੰਜਾਬ ਵਿਚ ਅਦਾਲਤ ਬਾਹਰ ਅੰਨ੍ਹੇਵਾਹ ਫਾਇਰਿੰਗ, ਸ਼ਰੇਆਮ ਮਾਰ 'ਤਾ ਮੁੰਡਾ

ਫਾਜ਼ਿਲਕਾ : ਫਾਜ਼ਿਲਕਾ ਦੇ ਬਾਰਡਰ ਰੋਡ 'ਤੇ ਅਦਾਲਤ ਦੇ ਬਾਹਰ ਦੋ ਧਿਰਾਂ ਵਿਚਾਲੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਆਪਸ ਵਿਚ ਭਿੜ ਗਈਆਂ, ਜਿਸ ਵਿਚ ਅੰਨ੍ਹੇਵਾਹ ਫਾਇਰਿੰਗ ਹੋਈ। ਇਸ ਵਾਰਦਾਤ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਰਖਵਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸਾਹਿਲ ਨਾਮਕ ਨੌਜਵਾਨ ਅਦਾਲਤ ਵਿਚ ਤਾਰੀਕ 'ਤੇ ਆਇਆ ਸੀ।  

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਬੁਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ

ਫਾਜ਼ਿਲਕਾ ਦੇ ਬਾਰਡਰ ਰੋਡ 'ਤੇ ਅਦਾਲਤ ਦੇ ਬਾਹਰ ਪਹਿਲਾਂ ਵਾਹਨਾਂ ਨੂੰ ਟੱਕਰ ਮਾਰੀ ਗਈ ਜਿਸ ਤੋਂ ਬਾਅਦ ਦੋ ਧੜੇ ਆਪਸ ਵਿਚ ਭਿੜ ਗਏ। ਇਸ ਦੌਰਾਨ ਗੋਲੀਬਾਰੀ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਇਕ ਪਾਸੇ ਤੋਂ ਇਕ ਨੌਜਵਾਨ ਦੇ ਸਿਰ ਵਿਚ ਗੋਲੀ ਲੱਗੀ, ਜਿਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ। ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੂਤਰਾਂ ਮੁਤਾਬਕ ਇਹ ਮਾਮਲਾ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਾਂ ਲਾਗ-ਡਾਟ ਸੀ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਪੰਜ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। 


author

Gurminder Singh

Content Editor

Related News